ਮੋਹਾਲੀ: ਬੀਤੇ ਦਿਨੀਂ ਮੁਹਾਲੀ ਦੇ ਫ਼ੇਜ਼ 11 ਸਥਿਤ ਵਾਕਿੰਗ ਸਟਰੀਟ ਕਲੱਬ ਦੇ ਬਾਹਰ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਕਾਂਸਟੇਬਲ ਸੁਖਵਿੰਦਰ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਪੁਲੀਸ ਨੇ ਤਿੰਨ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਹੈ ਪੁਰਾ ਮਾਮਲਾ
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਕਮਾਂਡੋ ਸੁਖਵਿੰਦਰ ਸਿੰਘ ਦਾ ਸਾਹਿਲ ਨਾਂਅ ਦੇ ਵਿਅਕਤੀ ਵੱਲੋਂ ਕਲੱਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਸੁਖਵਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਵਿੱਚ ਤੈਨਾਤ ਇੱਕ ਕਾਂਸਟੇਬਲ ਸੀ। ਜੋ ਕਿ ਛੁੱਟੀ ਵਾਲੇ ਦਿਨ ਆਪਣਾ ਦੋਸਤਾਂ ਦੇ ਨਾਲ ਕਲੱਬ ਗਿਆ ਹੋਇਆ ਸੀ। ਇਸ ਦੌਰਾਨ ਸੁਖਵਿੰਦਰ ਦੀ ਸਾਹਿਲ ਨਾਂਅ ਦੇ ਨੌਜਵਾਨ ਨਾਲ ਬਹਿਸ ਹੋ ਜਾਂਦੀ ਹੈ ਤੇ ਇਹ ਬਹਿਸ ਇੰਨੀ ਵੱਧ ਜਾਂਦੀ ਹੈ ਕਿ ਦੋਹਾਂ ਦੀ ਆਪਸ ਵਿੱਚ ਹੱਥੋਪਾਈ ਹੋ ਜਾਂਦੀ ਹੈ। ਇਸੇ ਦੌਰਾਨ ਸਾਹਿਲ ਸੁਖਵਿੰਦਰ 'ਤੇ ਗੋਲੀਆਂ ਚਲਾ ਦਿੰਦਾ ਹੈ, ਜਿਸ ਕਾਰਨ ਸੁਖਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਜਾਂਦੀ ਹੈ। ਇਸ ਘਟਨਾ ਤੋਂ ਸਾਹਿਲ ਮੌਕੇ ਤੋਂ ਫ਼ਰਾਰ ਹੋ ਗਿਆ ਸੀ।