ਮੋਹਾਲੀ: ਸ਼ਹਿਰ ਵਿੱਚ ਵੱਧ ਰਹੀ ਅਪਰਾਧਕ ਘਟਨਾਵਾਂ ਨੂੰ ਰੋਕਣ ਲਈ ਮੋਹਾਲੀ ਪੁਲਿਸ ਸਖ਼ਤ ਕਦਮ ਚੁੱਕ ਰਹੀ ਹੈ। ਇਸ ਦੇ ਲਈ ਪੁਲਿਸ ਵੱਲੋਂ ਇੱਕ ਖ਼ਾਸ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਪੁਲਿਸ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਪੀਜੀ ਵਿੱਚ ਰਹਿਣ ਵਾਲੇ ਲੋਕਾਂ ਬਾਰੇ ਜਾਣਕਾਰੀ ਹਾਸਲ ਕਰ ਰਹੀ ਹੈ।
ਮੋਹਾਲੀ ਪੁਲਿਸ ਨੇ 30 ਪੀਜੀ ਮਾਲਕਾਂ ਵਿਰੁੱਧ ਕੀਤੀ ਕਾਰਵਾਈ - ਪੀਜੀ ਮਾਲਕਾਂ ਤੇ ਕਾਰਵਾਈ ਮੋਹਾਲੀ
ਮੋਹਾਲੀ ਵਿੱਚ ਵੱਧ ਰਹੇ ਅਪਰਾਧਕ ਮਾਮਲਿਆਂ ਦੇ ਮੱਦੇਨਜ਼ਰ ਪੁਲਿਸ ਨੇ ਵੱਖਰੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਕੜੀ ਵਿੱਚ ਮੋਹਾਲੀ ਪੁਲਿਸ ਨੇ 30 ਮਕਾਨ ਮਾਲਕਾਂ ਉੱਤੇ ਕਿਰਾਏਦਾਰਾਂ ਦੀ ਜਾਣਕਾਰੀ ਪੁਲਿਸ ਕੋਲ ਦਰਜ ਨਾ ਕਰਵਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ।
ਮੋਹਾਲੀ ਵਿੱਚ ਵੱਡੀ ਤਦਾਦ 'ਚ ਪੀਜੀ ਖੁਲ੍ਹਣ ਕਾਰਨ ਪੁਲਿਸ ਚੌਕਸੀ ਵਰਤਦੇ ਹੋਏ ਰਿਹਾਇਸ਼ੀ ਇਲਾਕਿਆਂ ਦੀ ਚੈਕਿੰਗ ਕਰ ਰਹੀ ਹੈ। ਇਸੇ ਕੜੀ ਵਿੱਚ ਮੋਹਾਲੀ ਪੁਲਿਸ ਨੇ ਆਪਣੇ ਘਰਾਂ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਪੀਜੀ ਚਲਾਉਣ ਵਾਲੇ 30 ਲੋਕਾਂ ਉੱਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਅਜਿਹੇ ਮਕਾਨ ਮਾਲਕਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਜਿਨ੍ਹਾਂ ਨੇ ਆਪਣੇ ਘਰਾਂ ਵਿੱਚ ਰੱਖੇ ਕਿਰਾਏਦਾਰਾਂ ਦੀ ਜਾਣਕਾਰੀ ਪੁਲਿਸ ਨੂੰ ਨਹੀਂ ਦਿੱਤੀ ਜੋ ਕਿ ਅਪਰਾਧ ਹੈ।
ਪੁਲਿਸ ਦਾ ਮੰਨਣਾ ਹੈ ਕਿ ਸ਼ਹਿਰ ਵਿੱਚ ਪੜ੍ਹਾਈ ਅਤੇ ਕੰਮਕਾਜ ਲਈ ਵੱਖ-ਵੱਖ ਸੂਬਿਆਂ ਤੋਂ ਆਏ ਲੋਕ ਕਿਰਾਏ 'ਤੇ ਮਕਾਨ ਲੈ ਕੇ ਰਹਿੰਦੇ ਹਨ। ਉਨ੍ਹਾਂ ਦੀ ਜਾਣਕਾਰੀ ਪੁਲਿਸ ਕੋਲ ਨਹੀਂ ਹੁੰਦੀ। ਸ਼ਹਿਰ ਵਿੱਚ ਕੋਈ ਅਪਰਾਧਕ ਘਟਨਾ ਵਾਪਰਦੀ ਹੈ ਤਾਂ ਜਾਣਕਾਰੀ ਨਾ ਹੋਣ ਦੇ ਚਲਦੇ ਮੁਲਜ਼ਮਾਂ ਦੀ ਪਛਾਣ ਕਰਨਾ ਮੁਸ਼ਕਲ ਹੁੰਦਾ ਹੈ। ਇਸ ਲਈ ਪੁਲਿਸ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।