ਮੋਹਾਲੀ: ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਅਤੁਲ ਸੋਨੀ ਦੇ ਆਪਣੀ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵਲੋਂ ਡੀ.ਐੱਸ.ਪੀ ਸੋਨੀ ਦੇ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਦਿੱਤੇ ਗਏ ਹਨ। ਜਿਸ ਨਾਲ ਅਤੁਲ ਸੋਨੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।ਗ੍ਰਿਫਤਾਰੀ ਵਰੰਟ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਵੇਲੇ ਮੋਹਾਲੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਡੀ.ਐੱਸ.ਪੀ ਫਿਲਹਾਲ ਫਰਾਰ ਹੈ।
ਡੀ.ਐੱਸ.ਪੀ. ਅਤੁਲ ਸੋਨੀ ਦੇ ਹਾਈ ਕੋਰਟ ਵਲੋਂ ਗ੍ਰਿਫ਼ਤਾਰੀ ਵਰੰਟ ਜਾਰੀ
ਮੋਹਾਲੀ: ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਅਤੁਲ ਸੋਨੀ ਦੇ ਆਪਣੀ ਪਤਨੀ ਨਾਲ ਹੋਏ ਵਿਵਾਦ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਵਲੋਂ ਡੀ.ਐੱਸ.ਪੀ ਸੋਨੀ ਦੇ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਦਿੱਤੇ ਗਏ ਹਨ।ਜਿਸ ਨਾਲ ਅਤੁਲ ਸੋਨੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।ਗ੍ਰਿਫਤਾਰੀ ਵਰੰਟ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਵੇਲੇ ਮੋਹਾਲੀ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ।ਦੱਸਿਆ ਜਾ ਰਿਹਾ ਹੈ ਕਿ ਡੀ.ਐੱਸ.ਪੀ ਫਿਲਹਾਲ ਫਰਾਰ ਹੈ।
ਤੁਾਹਨੂੰ ਦੱਸ ਦਈਏ ਕਿ ਡੀ.ਐੱਸ.ਪੀ ਅਤੁਲ ਸੋਨੀ ਅਤੇ ਉਨ੍ਹਾਂ ਦੀ ਪਤਨੀ ਵਿੱਚਕਾਰ ਲੜਾਈ ਦੌਰਾਨ ਸੋਨੀ ਵਲੋਂ ਅਪਾਣੀ ਪਤਨੀ 'ਤੇ ਪਿਸਤੌਲ ਤਾਨਅ ਦੇਣ ਦੇ ਮਾਮਲੇ ਵਿੱਚ ਪੁਲਿਸ ਮਹਿਕਮਾਂ ੳੇੁਨ੍ਹਾਂ 'ਤੇ ਵਿਭਾਗੀ ਕਾਰਵਾਈ ਕਰ ਚੁੱਕਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸੋਨੀ ਮਹਿਕਲੇ ਦੀਆਂ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਜਿਸ ਮਗਰੋਂ ਇਸੇ ਹੀ ਮਾਮਲੇ ਵਿੱਚ ਹਾਈ ਕੋਰਟ ਨੇ ਸੋਨੀ ਦੇ ਗ੍ਰਿਫਤਾਰੀ ਵਰੰਟ ਜਾਰੀ ਕਰ ਦਿੱਤੇ ਹਨ।
ਹਾਂਲਾਕਿ ਡੀ.ਐੱਸ.ਪੀ ਦੀ ਪਤਨੀ ਵਲੋਂ ਆਪਣੀ ਸ਼ਕਾਇਤ ਵਾਪਿਸ ਲੈ ਲਈ ਹਲਫੀਆਂ ਬਿਆਨ ਵੀ ਦਿੱਤਾ ਜਾ ਚੁੱਕਿਆ ਹੈ। ਪਰ ਦੇਖਣਾ ਇਹ ਹੋਵੇਗਾ ਕਿ ਮੋਹਾਲੀ ਪੁਲਿਸ ਡੀ.ਐੱਸ.ਪੀ. ਨੂੰ ਕਦੋਂ ਗ੍ਰਿਫਤਾਰ ਕਰਦੀ ਹੈ।