ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ ਤੇ ਹਰ ਪਾਰਟੀ ਵੱਲੋਂ ਕੁਰਸੀ ਹਾਸਲ ਕਰਨ ਲਈ ਲਗਾਤਾਰ ਪੂਰੀ ਵਾਹ ਲਗਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ (CM Arvind Kejriwal on a two-day visit to Punjab) ’ਤੇ ਹਨ। ਕੇਜਰੀਵਾਲ ਅੱਜ ਮੋਹਾਲੀ ਵਿਖੇ ਦਰਬਾਰ ਸਜਾਉਣਗੇ ਤੇ ਇਸ ਦੌਰਾਨ ਬਾਕੀ ਰਹਿੰਦੇ ਉਮੀਦਵਾਰ ’ਤੇ ਫੈਸਲਾ ਹੋ ਸਕਦਾ ਹੈ। ਉਥੇ ਹੀ 'ਆਪ' ਵਲੋਂ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।
ਇਹ ਵੀ ਪੜੋ:ਈਡੀ ਰੇਡ ’ਤੇ ਚੰਨੀ ਨੂੰ ਕੇਜਰੀਵਾਲ ਦਾ ਮੋੜਵਾਂ ਜਵਾਬ
AAP ਨੇ ਭਗਵੰਤ ਮਾਨ ਨੂੰ ਬਣਾਇਆ CM ਉਮੀਦਵਾਰ
ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ। ਇਸ ਦੌਰਾਨ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੀ ਰਿਵਾਇਤੀ ਪਾਰਟੀਆਂ ਆਪਣੇ ਪਰਿਵਾਰ ਦੇ ਮੈਬਰਾਂ ਨੂੰ ਸੀਐੱਮ ਉਮੀਦਵਾਰ ਬਣਾਉਂਦੇ ਹਨ, ਪਰ ਭਗਵੰਤ ਮਾਨ ਉਨ੍ਹਾਂ ਦੇ ਭਰਾ ਹਨ। ਜੇਕਰ ਉਹ ਵੀ ਉਨ੍ਹਾਂ ਨੂੰ ਸੀਐੱਮ ਐਲਾਨ ਦਿੰਦੇ ਤਾਂ ਲੋਕ ਕਹਿੰਦੇ ਕਿ ਮੈ ਬਾਕੀ ਪਾਰਟੀਆਂ ਦੇ ਵਾਂਗ ਆਪਣੇ ਭਰਾ ਨੂੰ ਸੀਐੱਮ ਚਿਹਰੇ ਵੱਜੋਂ ਐਲਾਨ ਕਰ ਦਿੱਤਾ ਹੈ।