ਮੁਹਾਲੀ: ਪੰਜਾਬ ਪੁਲਿਸ ਦੀ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈਡਕੁਆਟਰ ’ਤੇ ਸੋਮਵਾਰ ਦੇਰ ਰਾਤ ਹਮਲਾ ਹੋਇਆ ਹੈ। ਇਸ ਨਾਲ ਦਫਤਰ ਦੇ ਸ਼ੀਸ਼ੇ ਟੁੱਟ ਗਏ। ਇਸ ਹਮਲੇ ਤੋਂ ਗ੍ਰੇਨੇਡ ਜਾਂ ਰਾਕੇਟ ਹਮਲੇ ਦੇ ਖਦਸ਼ਾ ਜਤਾਇਆ ਜਾ ਰਿਹਾ ਹੈ।
ਮੋਹਾਲੀ ਦੇ ਸੈਕਟਰ 77 ਸਥਿਤ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬਿਲਡਿੰਗ ਵਿੱਚ ਅੱਜ ਸ਼ਾਮ 7:45 ਵਜੇ ਇੱਕ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਇਹ ਕੋਈ ਅੱਤਵਾਦੀ ਘਟਨਾ ਹੈ, ਹਾਲਾਂਕਿ ਮੋਹਾਲੀ ਪੁਲਿਸ ਵੱਲੋਂ ਜਾਰੀ ਬਿਆਨ 'ਚ ਸਪੱਸ਼ਟ ਕਿਹਾ ਗਿਆ ਹੈ ਕਿ ਇਹ ਕੋਈ ਅੱਤਵਾਦੀ ਘਟਨਾ ਨਹੀਂ ਸੀ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਾਰੀ ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਇਸ ਧਮਾਕੇ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ, ਜਾਣਕਾਰੀ ਮੁਤਾਬਕ ਇਮਾਰਤ ਦੇ ਅੰਦਰ ਹੀ ਧਮਾਕਾ ਹੋਇਆ ਹੋ ਸਕਦਾ ਹੈ ਅਤੇ ਉਸ ਤੋਂ ਬਾਅਦ ਮੋਹਾਲੀ ਸੈਕਟਰ 77 ਕਿੱਸ ਬਿਲਡਿੰਗ ਨੂੰ ਲੈ ਕੇ ਚਾਰੇ ਪਾਸੇ ਪੁਲਸ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ, ਜਿਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਇਸ ਤੋਂ ਬਾਅਦ ਮੋਹਾਲੀ ਪੁਲਸ ਨੇ ਆਪਣੇ ਬਿਆਨ ਜਾਰੀ ਕੀਤੇ ਹਨ।
ਦਰਅਸਲ ਪਿਛਲੇ ਕੁਝ ਸਮੇਂ ਤੋਂ ਪੰਜਾਬ 'ਚ ਜਿਸ ਤਰ੍ਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਚਾਹੇ ਕਰਨਾਲ 'ਚ ਖਾਲੀ ਥਾਂ 'ਤੇ ਮਿਲੇ ਚਾਰ ਸ਼ੱਕੀ ਅੱਤਵਾਦੀਆਂ ਦੇ ਕਬਜ਼ੇ 'ਚੋਂ ਵਿਸਫੋਟਕ ਬਰਾਮਦ ਹੋਣ ਦਾ ਮਾਮਲਾ ਹੋਵੇ, ਉਸ ਤੋਂ ਬਾਅਦ ਤਰਨਤਾਰਨ 'ਚ ਵੀ ਵਿਸਫੋਟਕ ਬਰਾਮਦ ਕੀਤੇ ਗਏ ਹਨ। ਜਿਸ ਤੋਂ ਬਾਅਦ ਇਹ ਸੰਦੇਸ਼ ਜਾ ਰਿਹਾ ਸੀ ਕਿ ਇਹ ਵੀ ਅੱਤਵਾਦੀ ਘਟਨਾ ਨਹੀਂ ਹੋਣੀ ਚਾਹੀਦੀ।
ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਧਮਾਕੇ ਦੀ ਘਟਨਾ ਪੰਜਾਬ ਇੰਟੈਲੀਜੈਂਸ ਦਫਤਰ ਦੀ ਤੀਜੀ ਮੰਜ਼ਿਲ 'ਤੇ ਵਾਪਰੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਨਾਲ ਚੱਲਣ ਵਾਲਾ ਗ੍ਰੇਨੇਡ ਸੁੱਟਿਆ ਗਿਆ ਹੈ। ਇਸ ਭਿਆਨਕ ਧਮਾਕੇ ਤੋਂ ਬਾਅਦ ਬਿਲਡਿੰਗ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਟੁੱਟੇ ਸ਼ੀਸ਼ਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਇਸ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਹਾਕਾਰ ਮੱਚ ਗਈ ਹੈ। ਇਸ ਧਮਾਕੇ ਤੋਂ ਬਾਅਦ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਇਸ ਧਮਾਕੇ ਸਬੰਧੀ ਮੋਹਾਲੀ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਧਮਾਕਾ ਹਲਕਾ ਸੀ। ਇਸ ਧਮਾਕੇ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਸ ਘਟਨਾ ਤੋਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਲੋਂ ਡੀਜੀਪੀ ਵੀਕੇ ਭਾਵਰਾ ਤੋਂ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ। ਇਸ ਵਾਪਰੇ ਹਾਦਸੇ ਤੋਂ ਬਾਅਦ ਮੀਡੀਆ ਨੂੰ ਘਟਨਾ ਸਥਾਨ ਤੋਂ ਦੂਰ ਹੀ ਰੱਖਿਆ ਜਾ ਰਿਹਾ ਹੈ। ਕਿਸੇ ਵੀ ਮੀਡੀਆ ਅਦਾਰੇ ਨੂੰ ਘਟਨਾ ਸਥਾਨ ਕੋਲ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਘਟਨਾ ਸਥਾਨ ਉੱਪਰ ਮੌਜੂਦ ਹਨ।