ਚੰਡੀਗੜ੍ਹ/ਮੁਹਾਲੀ: ਪੰਜਾਬ ਵਿੱਚ ਸਰਕਾਰੀ ਨੌਕਰੀ ਲਈ 10ਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਨਾ ਜ਼ਰੂਰੀ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਹਰ ਚਾਰ ਮਹੀਨਿਆਂ ਬਾਅਦ ਪੰਜਾਬੀ ਵਿਸ਼ੇ ਦੀ ਵਾਧੂ ਪ੍ਰੀਖਿਆ ਲਈ ਜਾਂਦੀ ਹੈ। ਇਸੇ ਲੜੀ ਵਿੱਚ PSEB ਵੱਲੋਂ ਇਹ ਪ੍ਰੀਖਿਆ 30 ਅਤੇ 31 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਬਿਨੈਕਾਰ ਫਾਰਮ 1 ਜਨਵਰੀ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ ਤੋਂ ਉਪਲਬਧ ਹੋਣਗੇ।
18 ਜਨਵਰੀ ਤੱਕ ਜਮ੍ਹਾਂ ਹੋਣਗੇ ਫਾਰਮ:PSEB ਦੇ ਅਧਿਕਾਰੀਆਂ ਅਨੁਸਾਰ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਬਿਨੈਕਾਰਾਂ ਨੂੰ ਆਪਣੇ ਫਾਰਮ ਪੂਰੀ ਤਰ੍ਹਾਂ ਭਰ ਕੇ ਮੁਹਾਲੀ ਵਿੱਚ ਪੀਐਸਈਬੀ ਦੇ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੇ ਹੋਣਗੇ। ਫਾਰਮ PSEB ਦੀ ਸਿੰਗਲ ਵਿੰਡੋ 'ਤੇ ਜਮ੍ਹਾ ਕੀਤੇ ਜਾਣਗੇ। ਇਸ ਦੇ ਨਾਲ ਹੀ 18 ਜਨਵਰੀ ਤੱਕ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਅਧਿਕਾਰੀਆਂ ਅਨੁਸਾਰ PSEB ਦੁਆਰਾ ਬਿਨੈਕਾਰਾਂ ਨੂੰ ਰੋਲ ਨੰਬਰ 25 ਜਨਵਰੀ ਨੂੰ ਜਾਰੀ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈੱਬਸਾਈਟ 'ਤੇ ਆਨਲਾਈਨ ਜਾਰੀ ਕੀਤੇ ਜਾਣਗੇ।