ਮੁਹਾਲੀ:ਪਿਛਲੇ ਦਿਨਾਂ ਹਿੰਦੀ ਫਿਲਮ ਆਉਣ ਤੋਂ ਬਾਅਦ ਪੰਜਾਬੀ ਗਾਇਕ ਐਮੀ ਵਿਰਕ ‘ਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਨੂੰ ਲੈਕੇ ਐਮੀ ਵਿਰਕ ਦੇ ਪੁਤਲੇ ਵੀ ਸਾੜੇ ਗਏ ਸਨ। ਜਿਸ ਤੋਂ ਬਾਅਦ ਐਮੀ ਵਿਰਕ ਨੇ ਮੀਡੀਆ ਦੇ ਸਾਹਮਣੇ ਆ ਕੇ ਆਪਣਾ ਸਪਸ਼ਟੀ ਕਰਨ ਦਿੱਤਾ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਸੀ, ਕਿ ਮੈਂ ਕਿਸਾਨ ਦਾ ਪੁੱਤ ਹਾਂ, ਮੈਂ ਕਿਸਾਨਾਂ ਕਿਵੇਂ ਧੋਖਾ ਕਰ ਸਕਦਾ ਹੈ। ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਐਮੀ ਵਿਰਕ ਦੇ ਹੱਕ ਵਿੱਚ ਇੱਕ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਸੀ।
ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਐਮੀ ਵਿਰਕ - Punjabi singer
ਪੰਜਾਬੀ ਗਾਇਕ ਐਮੀ ਵਿਰਕ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪਹੁੰਚੇ। ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਅੱਜ ਉਹ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪਹੁੰਚੇ। ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ, ਕਿ ਸਾਡਾ ਅੱਜ ਸਭ ਤੋਂ ਵੱਡਾ ਮੁੱਦਾ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨੇ ਨਵੇਂ ਖੇਤੀ ਕਾਨੂੰਨ ਹਨ। ਉਨ੍ਹਾਂ ਨੇ ਕਿਹਾ, ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਾਂ।
ਇਸ ਮੌਕੇ ਐਮੀ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ। ਕਿ ਉਹ ਆਪਸ ਵਿੱਚ ਨਾ ਲੜਨ, ਸਗੋਂ ਕੇਂਦਰ ਸਰਕਾਰ ਖ਼ਿਲਾਫ਼ ਇੱਕਠੇ ਹੋ ਕੇ ਲੜਨ, ਤਾਂ ਜੋ ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਮੌਕੇ ਐਮੀ ਵਿਰਕ ਨੇ ਕੱਲ੍ਹ ਸ੍ਰੀ ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਹ ਵੀ ਪੜ੍ਹੋ:ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ ‘ਚੋਂ ਮਾਨਸਾ-ਬਠਿੰਡਾ ਹਾਈਵੇਅ ਜਾਮ