ਪੰਜਾਬ

punjab

ETV Bharat / state

ਕੱਚੇ ਅਧਿਆਪਕਾਂ ਨੂੰ ਨਵਜੋਤ ਸਿੰਘ ਸਿੱਧੂ ਤੋਂ ਨਹੀਂ ਹੈ ਕੋਈ ਆਸ - ਅਧਿਆਪਕ ਯੂਨੀਅਨ

ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਤੋਂ ਉਨ੍ਹਾਂ ਨੂੰ ਕੋਈ ਆਸ ਨਹੀਂ ਹੈ ਕਿਉਂਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਉਹ ਮੁੱਕਰ ਗਏ ਤੇ ਹੁਣ ਸਿੱਧੂ ਤੋਂ ਉਨ੍ਹਾਂ ਨੂੰ ਕੋਈ ਖਾਸ ਉਮੀਦ ਨਜ਼ਰ ਨਹੀਂ ਆ ਰਹੀ ਹੈ।

ਕੱਚੇ ਅਧਿਆਪਕਾਂ ਨੂੰ ਨਵਜੋਤ ਸਿੰਘ ਸਿੱਧੂ ਤੋਂ ਨਹੀਂ ਹੈ ਕੋਈ ਆਸ
ਕੱਚੇ ਅਧਿਆਪਕਾਂ ਨੂੰ ਨਵਜੋਤ ਸਿੰਘ ਸਿੱਧੂ ਤੋਂ ਨਹੀਂ ਹੈ ਕੋਈ ਆਸ

By

Published : Jul 28, 2021, 6:20 PM IST

ਮੁਹਾਲੀ: ਫੇਜ਼ ਅੱਠ ਵਿੱਚ ਪਿਛਲੇ 43 ਦਿਨਾਂ ਤੋਂ ਧਰਨੇ ਤੇ ਬੈਠੇ ਕੱਚੇ ਅਧਿਆਪਕਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦੇ ਕੁਝ ਅਧਿਆਪਕ ਜਿਹੜੇ ਕਿ ਇਮਾਰਤ ਉੱਤੇ ਚੜ੍ਹੇ ਹਨ ਉਨ੍ਹਾਂ ਦੀ ਹਾਲਤ ਵੀ ਕਾਫੀ ਵਿਗੜਦੀ ਜਾ ਰਹੀ ਹੈ, ਪਰ ਅਧਿਆਪਕਾਂ ’ਚ ਸੰਘਰਸ਼ ਨੂੰ ਲੈ ਕੇ ਕਿਤੇ ਵੀ ਉਨ੍ਹਾਂ ਦਾ ਜੋਸ਼ ਘਟਦਾ ਨਜ਼ਰ ਨਹੀਂ ਆ ਰਿਹਾ ਹੈ।

ਕੱਚੇ ਅਧਿਆਪਕਾਂ ਨੂੰ ਨਵਜੋਤ ਸਿੰਘ ਸਿੱਧੂ ਤੋਂ ਨਹੀਂ ਹੈ ਕੋਈ ਆਸ

ਇਸ ਗੱਲ ਦਾ ਪ੍ਰਗਟਾਵਾ ਧਰਨਾ ਸਥਲ ’ਤੇ ਟੀਚਰ ਯੂਨੀਅਨਾਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਿੱਤਾ ਗਿਆ। ਹਾਲਾਂਕਿ ਇਸ ਦੌਰਾਨ ਪੁੱਛੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਤੋਂ ਉਨ੍ਹਾਂ ਨੂੰ ਕੋਈ ਆਸ ਨਹੀਂ ਹੈ ਕਿਉਂਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਉਹ ਮੁੱਕਰ ਗਏ ਤੇ ਹੁਣ ਸਿੱਧੂ ਤੋਂ ਉਨ੍ਹਾਂ ਨੂੰ ਕੋਈ ਖਾਸ ਉਮੀਦ ਨਜ਼ਰ ਨਹੀਂ ਆ ਰਹੀ ਹੈ।

ਇਹ ਵੀ ਪੜੋ: ਪ੍ਰਧਾਨ ਬਣਕੇ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਨਵਜੋਤ ਸਿੱਧੂ

ਧਰਨਾ ਦੇ ਰਹੇ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਦੀ ਮੀਟਿੰਗ ਵਿੱਚ ਉਮੀਦ ਹੈ, ਪਰ ਨਵਜੋਤ ਸਿੰਘ ਸਿੱਧੂ ਤੋਂ ਕੋਈ ਉਮੀਦ ਨਜ਼ਰ ਨਹੀਂ ਆਉਂਦੀ। ਉਥੇ ਹੀ ਇਸ ਮੌਕੇ ਅਧਿਆਪਕਾਂ ਦਾ ਸਾਥ ਦੇ ਰਹੀ ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤਕ ਇਹਨਾਂ ਨੂੰ ਨੌਕਰੀ ਨਹੀਂ ਮਿਲ ਜਾਂਦੀ ਉਹ ਉਦੋਂ ਤਕ ਇਹਨਾਂ ਦਾ ਸਥਾ ਦਿੰਦੇ ਰਹਿਣਗੇ।

ਇਹ ਵੀ ਪੜੋ: ਲਵਪ੍ਰੀਤ ਖੁਦਕੁਸ਼ੀ ਮਾਮਲਾ: ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ’ਤੇ ਚੁੱਕੇ ਵੱਡੇ ਸਵਾਲ

ABOUT THE AUTHOR

...view details