ਮੁਹਾਲੀ: ਸ਼ਕਾਲਰਸ਼ਿੱਪ ਘੁਟਾਲੇ ਨੂੰ ਲੈਕੇ ਆਪ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।ਮੁਹਾਲੀ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਜ਼ੀਫਾ ਘੁਟਾਲੇ ਨੂੰ ਕੀਤੀ ਭੁੱਖ ਹੜਤਾਲ ਖਤਮ ਕਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਵਿੱਢਿਆ ਜਾਵੇਗਾ।
ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਚ ਜ਼ਿਲ੍ਹਾ ਪੱਧਰ ਤੇ ਕੀਤੀ ਜਾ ਰਹੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ ਇਸੇ ਕੜੀ ਵਿਚ ਮੁਹਾਲੀ ਵਿੱਚ ਜ਼ਿਲ੍ਹਾ ਪੱਧਰ ਤੇ ਜਾਰੀ ਭੁੱਖ ਹੜਤਾਲ ਜਿਸ ਦਾ ਮੁੱਖ ਮੰਤਵ ਮੰਤਰੀ ਧਰਮਸੋਤ ਜੋ ਕਿ ਪੋਸਟ ਮੈਟ੍ਰਿਕ ਘੁਟਾਲਿਆਂ ਵਿੱਚ ਸ਼ਾਮਿਲ ਹੈ ਉਸਦੇ ਖਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਪਰ ਆਮ ਆਦਮੀ ਪਾਰਟੀ ਦੇ ਹਾਈਕਮਾਨ ਦੇ ਆਦੇਸ਼ਾਂ ਅਨੁਸਾਰ ਇਹ ਭੁੱਖ ਹੜਤਾਲ ਪ੍ਰਦਰਸ਼ਨਕਾਰੀਆਂ ਨੂੰ ਜੂਸ ਪਿਲਾ ਕੇ ਖ਼ਤਮ ਕਰ ਦਿੱਤੀ ਗਈ ਹੈ।