ਮੁਹਾਲੀ:ਕੱਚੇ ਅਧਿਆਪਕ ਵੱਲੋਂ 13000 ਹਜ਼ਾਰ ਅਧਿਆਪਕਾਂ ਨੂੰ ਰੈਗੂਲਰ (Regular) ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹਸੀ। ਪੰਜਾਬ ਸਰਕਾਰ ਨੇ ਰੈਗੂਲਰ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਹਾਲੀ ਦੇ ਧਰਨੇ ਵਿਚ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ (Congress MLA)ਬਲਵਿੰਦਰ ਸਿੰਘ ਲਾਡੀ ਪਹੁੰਚੇ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਰੈਗੂਲਰ ਹੋਣ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।
ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਾਨੂੰ ਬੜਾ ਦੁੱਖ ਹੈ ਕਿ ਅਧਿਆਪਕਾਂ ਨੂੰ ਇੰਨੇ ਲੰਬੇ ਸਮੇਂ ਤੱਕ ਸੰਘਰਸ਼ ਕਰਨਾ ਪਿਆ ਪਰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿੱਤਾ ਹੈ। ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਵਿਭਾਗ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾ੍ਂ ਕਿਹਾ ਅਧਿਆਪਕ ਕਿਰਨਜੀਤ ਕੌਰ ਅਤੇ ਦੋ ਹਰ ਸਾਥੀ ਸ਼ਹੀਦ ਹੋਏ ਹਨ। ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕਰਦੇ ਹਾਂ।