ਮੁਹਾਲੀ:ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਸਾਹਮਣੇ ਧਰਨੇ ਉਤੇ ਬੈਠੇ ਹਨ। ਅਧਿਆਪਕਾਂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਕੀਤੀ।
ਅਧਿਆਪਕ ਯੂਨੀਅਨ ਦੇ ਵਰਕਰਾਂ ਨੇ ਸੰਦੀਪ ਸੰਧੂ ਨੂੰ ਅਪੀਲ ਕੀਤੀ ਹੈ ਕਿ ਜਿਹੜੀਆਂ 8393 ਪੋਸਟਾਂ ਨੂੰ ਸਿੱਖਿਆ ਵਿਭਾਗ (Department of Education) ਵਿਚ ਸ਼ਾਮਿਲ ਕੀਤਾ ਹੈ ਅਤੇ ਉਨ੍ਹਾਂ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ।
ਦੇਖੋ ਅਧਿਆਪਕਾਂ ਨੇ ਧਰਨੇ ਨੂੰ ਲੈ ਕੇ ਕੀ ਦਿੱਤਾ ਬਿਆਨ ਇਸ ਮੌਕੇ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਨੋਟੀਫਿਕੇਸ਼ਨ ਜਾਰੀ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਅਸੀਂ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ। ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।
ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਸਿੱਖਿਆ ਤੰਤਰ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦੇ ਰਹੀ ਹੈ। ਅਧਿਆਪਕ ਵੀਰਪਾਲ ਕੌਰ ਦਾ ਕਹਿਣਾ ਹੈ ਕਿ ਵਿਭਾਗ ਨੂੰ ਨੋਟੀਫਿਕੇਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ 13000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਪਰ ਸਰਕਾਰ 8393 ਪੋਸਟਾਂ ਨੂੰ ਹਰੀ ਝੰਡੀ ਦਿੱਤੀ ਗਈ ਸੀ। ਇਸ ਸੰਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਸਾਰੇ ਅਧਿਆਪਕ ਰੈਗੂਲਰ ਕੀਤਾ ਜਾਵੇਗਾ।
ਇਹ ਵੀ ਪੜੋ:ਵਿਆਹੁਤਾ ਜੋੜਾ ਮਾਪਿਆਂ ਖਿਲਾਫ਼ ਕਿਉਂ ਆਇਆ ਸੜਕਾਂ ‘ਤੇ ?