ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਸਰਹਗਰਮੀਆਂ ਪੂਰੀ ਤਰ੍ਹਾਂ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਹਰ ਇੱਕ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਜਿਥੇ ਅੱਜ ਕਾਂਗਰਸ ਵਲੋਂ ਆਪਣੇ 86 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਗਏ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਮੁਹਾਲੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਵਲੋਂ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ ਅਕਾਲੀ ਦਲ 94 ਉਮੀਦਵਾਰ ਚੋਣ ਮੈਦਾਨ 'ਚ ਉਤਾਰ ਚੁੱਕਿਆ ਹੈ, ਜਦਕਿ ਤਿੰਨ ਉਮੀਦਵਾਰਾਂ ਦਾ ਐਲਾਨ ਬਾਕੀ ਹੈ। ਅਕਾਲੀ ਦਲ ਵਲੋਂ ਮੁਹਾਲੀ ਤੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਚੋਣ ਮੈਦਾਨ 'ਚ ਖੜਾ ਕੀਤਾ ਗਿਆ ਹੈ। ਜਿਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਦਿੱਤੀ ਗਈ। ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ।