ਮੁਹਾਲੀ:ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਜੋ ਮਾਮਲੇ ਵਿੱਚ ਨਾਮਜ਼ਦ ਹਨ ਤਾਂ ਕਿ ਮਾਮਲੇ ਦੀ ਜਲਦ ਤੋਂ ਜਲਦ ਤੈਅ ਤੱਕ ਪਹੁੰਚਿਆ ਜਾ ਸਕੇ। ਇਸੇ ਦੇ ਚੱਲਦੇ ਪਿਛਲੇ ਕਈ ਦਿਨ੍ਹਾਂ ਮੂਸੇਵਾਲਾ ਮਾਮਲੇ ਦੇ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਕਈ ਦਿਨ੍ਹਾਂ ਤੋ ਰਿੜਕ ਰਹੀ ਹੈ।
ਪੁਲਿਸ ਵੱਲੋਂ ਮਾਨਸਾ ਅਦਾਲਤ ਤੋਂ ਮੁਲਜ਼ਮ ਦਾ ਰਿਮਾਂਡ ਲਿਆ ਗਿਆ ਸੀ ਜਿਸ ਤੋਂ ਬਾਅਦ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਮੁਲਜ਼ਮ ਦਾ 7 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ ਜੋ ਕਿ ਅੱਜ ਖਤਮ ਹੋ ਰਿਹਾ ਹੈ।
ਲਾਰੈਂਸ ਤੋਂ ਜਾਂਚ ਵੱਡੇ ਖੁਲਾਸੇ !: ਇਸਦੇ ਚੱਲਦੇ ਪੁਲਿਸ ਵੱਲੋਂ ਮੁਲਜ਼ਮ ਨੂੰ ਇੱਕ ਕਾਫਲੇ ਵਿੱਚ ਮਾਨਸਾ ਅਦਾਲਤ ਵਿੱਚ ਲਿਜਾਇਆ ਗਿਆ ਹੈ। ਮੁਹਾਲੀ ਦੇ ਖਰੜ ਤੋਂ ਪੰਜਾਬ ਪੁਲਿਸ ਲਾਰੈਂਸ ਨੂੰ ਲੈਕੇ ਮਾਨਸਾ ਲਈ ਰਵਾਨਾ ਹੋਈ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਜਿੱਥੇ ਭਾਰੀ ਸੁਰੱਖਿਆ ਹੇਠ ਲਾਰੈਂਸ ਨੂੰ ਖਰੜ ਤੋਂ ਲਿਜਾਇਆ ਗਿਆ ਹੈ ਉੱਥੇ ਹੀ ਉਸਨੂੰ ਬੁਲਟ ਪਰੂਫ ਗੱਡੀ ਵਿੱਚ ਵੀ ਲਿਜਾਇਆ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਪੰਜਾਬ ਪੁਲਿਸ ਜਾਂਚ ਵਿੱਚ ਲਾਰੈਂਸ ਤੋਂ ਗੋਲਡੀ ਬਰਾੜ ਦੇ ਠਿਕਾਣੇ ਦੀ ਪਤਾ ਲਗਾਉਣ ਵਿੱਚ ਕਾਮਯਾਬ ਹੋਈ ਹੈ। ਇਸਦੇ ਨਾਲ ਹੀ ਉਸ ਤੋਂ ਪੁੱਛਗਿੱਛ ਵਿੱਚ ਦੋ ਗੈਂਗਸਟਰਾਂ ਦੇ ਨਾਮਾਂ ਦਾ ਵੀ ਖੁਲਾਸਾ ਹੋਇਆ ਹੈ।
ਸਿੱਧੂਮੂਸੇ ਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਵਿਖੇ ਦੇਰ ਰਾਤ ਲਿਆਂਦਾ ਗਿਆ ਸੀ ਜਿੱਥੇ ਪੰਜਾਬ ਪੁਲਿਸ ਵਲੋਂ ਸਵੇਰੇ ਤੜਕਸਾਰ 4 ਵਜੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।