ਮੋਹਾਲੀ:ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moosewala murder case) ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਵੱਲੋਂ ਡੀਜੀਪੀ ਪੰਜਾਬ ਨੂੰ 1 ਮਹੀਨੇ ਦਾ ਹੋ ਸਮਾਂ ਦਿੱਤਾ। ਉੱਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚੇ ਕਾਰਵਾਈ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਿਕ ਮੂਸੇਵਾਲਾ ਕਤਲ ਮਾਮਲੇ ਵਿੱਚ ਹੁਣ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ (Babbu Maan and Mankirat Aulakh will be questioned) ਜਾਵੇਗੀ।
ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਦਾ ਇਸ ਮਾਮਲੇ ਵਿੱਚ ਜੋੜਿਆ ਗਿਆ ਸੀ ਨਾਮ:ਦੱਸ ਦਈਏ ਕਿ ਇਸ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਦੇ ਫੇਸਬੁਕ ਵਾਲੀ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਬੰਬੀਹਾ ਗਰੁੱਪ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਂ ਇਸ ਕਤਲ ਨਾਲ ਜੋੜਿਆ ਸੀ। ਉਹਨਾਂ ਨੇ ਕਿਹਾ ਕਿ ਸੀ ਸਾਰੇ ਕਲਾਕਾਰ ਤੋਂ ਪੈਸੇ ਇਕੱਠੇ ਕਰਕੇ ਜਾਂ ਉਹਨਾਂ ਦੀਆਂ ਪਰਸਨਲ ਇੰਫੋਰਮੇਸ਼ਨ ਮਨਕੀਰਤ ਹੀ ਲਾਰੈਂਸ ਬਿਸ਼ਨੋਈ ਨੂੰ ਦਿੰਦਾ ਹੈ, ਬਾਕੀ ਤੁਹਾਨੂੰ ਪਤਾ ਹੈ ਕਿ ਮਨਕੀਰਤ ਔਲਖ ਨੂੰ ਬਿਨ੍ਹਾਂ ਗੱਲ ਤੋਂ ਸੁਰੱਖਿਆ ਦਿੱਤੀ ਗਈ ਹੈ ਅਤੇ ਸਿੱਧੂ ਮੂਸੇਵਾਲਾ ਤੋਂ ਸੁਰੱਖਿਆ ਖੋਹ ਲਈ ਗਈ।
ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਇਸ਼ਾਰਾ ਫਿਰ ਗਾਇਕ ਮਨਕੀਰਤ ਔਲਖ ਵੱਲ ! :ਪੰਜਾਬ ਸਰਕਾਰ ਵੱਲੋਂ ਗਾਣਿਆਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਰੋਕਣ ਅਤੇ ਲਾਇਸੈਂਸ ਅਸਲੇ ਨੂੰ ਲੈ ਕੇ ਦਿੱਤੇ (ban on promoting weapons in songs) ਬਿਆਨ 'ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ, ਪਰ ਕੀ ਸਰਕਾਰ ਉਨ੍ਹਾਂ ਕਲਾਕਾਰਾਂ 'ਤੇ ਵੀ ਕਾਰਵਾਈ ਕਰੇਗੀ, ਜੋ ਗੈਂਗਸਟਰਾਂ ਨਾਲ ਮੁਲਾਕਾਤ ਕਰਦੇ ਹਨ ਅਤੇ ਉਨ੍ਹਾਂ ਦੇ ਲਈ ਅਖਾੜੇ ਲਾਉਂਦੇ ਹਨ। ਕਿਤੇ ਨਾ ਕਿਤੇ ਇਹ ਲੱਗਿਆ ਕਿ ਇਹ ਇਸ਼ਾਰਾ ਬਲਕੌਰ ਸਿੰਘ ਗਾਇਕ ਮਨਕੀਰਤ ਔਲਖ ਵੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਲਾਇਸੈਂਸੀ ਅਸਲਾ ਆਪਣੀ ਰੱਖਿਆ ਦੇ ਲਈ ਰੱਖਣਾ ਕੋਈ ਬੁਰੀ ਗੱਲ ਨਹੀਂ, ਪਰ ਸਰਕਾਰ ਉਸ ਨੂੰ ਵੀ ਵਾਪਸ ਲੈਣਾ ਚਾਹੁੰਦੀ ਹੈ, ਤਾਂ ਅਸੀਂ ਤਿਆਰ ਹਾਂ, ਪਰ ਲੋਕਾਂ ਦੀ ਸੁਰੱਖਿਆ ਦੇ ਸਰਕਾਰ ਇੰਤਜ਼ਾਮ ਕਰੇ।