ਪੰਜਾਬ

punjab

ETV Bharat / state

ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਡਿੱਗੀ ਮਿੱਟੀ ਢਾਂਗ, ਹੇਠਾਂ ਦੱਬੇ ਮਜ਼ਦੂਰ - building under construction in Mohali

ਮੁਹਾਲੀ ਦੇ ਏਅਰਪੋਰਟ ਰੋਡ ਉੱਤੇ ਦੇਰ ਸ਼ਾਮ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਮਿੱਟੀ ਦੀ ਇੱਕ ਢਾਂਗ ਹੇਠਾਂ ਡਿੱਗ ਗਈ, ਜਿਸ ਕਾਰਨ ਕੰਮ ਕਰ ਰਹੇ 8 ਮਜ਼ਦੂਰ ਹੇਠਾਂ ਦੱਬ ਗਏ।

Soil fall during excavation of double basement in building under construction in Mohali
ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਡਿੱਗੀ ਮਿੱਟੀ ਢਾਂਗ

By

Published : Oct 10, 2022, 7:41 AM IST

Updated : Oct 10, 2022, 8:02 AM IST

ਮੁਹਾਲੀ:ਐਤਵਾਰ ਸ਼ਾਮ ਨੂੰ ਏਅਰਪੋਰਟ ਰੋਡ 'ਤੇ ਮੁਹਾਲੀ ਸਿਟੀ ਸੈਂਟਰ-2 ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੇਸਮੈਂਟ ਵਿੱਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ ਹਨ। ਇਸ ਹਾਦਸੇ ਵਿੱਚ ਚਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ, ਜਦਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਅਧਿਕਾਰੀ ਹੁਣ ਸਿਰਫ ਇੱਕ ਮੌਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜੋ:Daily Love Horoscope: ਪਿਆਰ ਦੇ ਮਾਮਲੇ 'ਚ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਮਿਲੇਗਾ ਸੱਚਾ ਪਿਆਰ !

ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਡਿੱਗੀ ਮਿੱਟੀ ਢਾਂਗ


ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਦੇ ਸਮੇਂ ਮੌਕੇ 'ਤੇ ਕਿੰਨੇ ਲੋਕ ਕੰਮ ਕਰ ਰਹੇ ਸਨ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਿਹੜੇ ਲੋਕ ਹੇਠਾਂ ਦੱਬ ਗਏ ਸਨ ਉਹ ਕਿੱਥੋਂ ਦੇ ਸਨ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸਿਟੀ ਸੈਂਟਰ-2 ਇਲਾਕੇ 'ਚ ਹਫੜਾ-ਦਫੜੀ ਮਚ ਗਈ। ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਹ ਵੀ ਪੜੋ:ਵੱਡੀ ਖ਼ਬਰ: ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਗ੍ਰਿਫ਼ਤਾਰ, ਮਿਲਿਆ ਪੁਲਿਸ ਰਿਮਾਂਡ

Last Updated : Oct 10, 2022, 8:02 AM IST

ABOUT THE AUTHOR

...view details