ਮੋਹਾਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਾਰਡਰਾਂ 'ਤੇ ਸ਼ਾਤਮਈ ਧਰਨਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਇੱਕ ਟਰੈਕਟਰ ਮਾਰਚ ਕੀਤਾ ਗਿਆ ਸੀ, ਜਿਸ ਵਿੱਚ ਲਾਲ ਕਿਲ੍ਹਾ 'ਚ ਨਿਸ਼ਾਨ ਸਾਹਿਬ ਚੜਾਇਆ ਗਿਆ ਸੀ। ਉਸ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇਸ ਹਿੰਸਾ ਪਿੱਛੇ ਦੀਪ ਸਿੱਧੂ ਨੂੰ ਦੋਸ਼ੀ ਠਹਰਾਇਆ ਗਿਆ ਸੀ।
ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਜ਼ੀਰਕਪੁਰ ਥਾਣਾ ਮੁਖੀ ਦਾ ਬਿਆਨ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਫਰਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਫਰਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗ੍ਰਿਫਤਾਰੀ 'ਤੇ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੌਰਾਨ ਉਹ ਫੇਸਬੁੱਕ 'ਤੇ ਲਾਈਵ ਕਰਦੇ ਹੋਏ ਪਾਇਆ ਗਿਆ ਸੀ। ਦਿੱਲੀ ਸਪੈਸ਼ਲ ਸੈੱਲ ਨੇ ਬਿਨ੍ਹਾਂ ਜ਼ੀਰਕਪੁਰ ਪੁਲਿਸ ਨੂੰ ਇਤਲਾਹ ਕੀਤੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਦੀ ਜਾਣਕਾਰੀ ਖੁਦ ਜ਼ੀਰਕਪੁਰ ਥਾਣਾ ਮੁਖੀ ਨੇ ਦਿੱਤੀ ਅਤੇ ਕਿਹਾ ਕੀ ਕੋਈ ਵੀ ਸੁੱਬੇ ਦੀ ਪੁਲਿਸ ਰੇਡ ਕਰਨ ਤੋਂ ਪਹਿਲਾਂ ਸਬੰਧਿਤ ਥਾਣੇ 'ਚ ਇਤਲਾਹ ਦਿੰਦੀ ਹੈ। ਉਨ੍ਹਾਂ ਨੂੰ ਵੀ ਮੀਡੀਆ ਤੋਂ ਹੀ ਪਤਾ ਲਗਿਆ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।