ਮੋਹਾਲੀ: ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜੈਅੰਤੀ ਮੌਕੇ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਜਨਰਲ ਸੈਕਟਰੀ ਸੁਭਾਸ਼ ਸ਼ਰਮਾ ਨੇ ਖਾਸ ਤੌਰ ’ਤੇ ਸ਼ਮੁਲਿਅਤ ਕੀਤੀ ਤੇ ਉਨ੍ਹਾਂ ਨੂੰ ਸ਼ਰਧਾਲਜੀ ਦਿੱਤੀ।
ਪੰਜਾਬ ਜਨਰਲ ਸੈਕਟਰੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ’ਤੇ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਈ ਥਾਂਵਾਂ ’ਤੇ ਚੋਣ ਸਬੰਧੀ ਭਾਜਪਾ ਦੀ ਲੀਡਰਸ਼ਿਪ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ
'ਕਿਸਾਨ ਅੰਦੋਲਨ ’ਚ ਜਿਆਦਾਤਰ ਰਾਜਨੀਤੀਕ ਆਗੂ ਸ਼ਾਮਲ' ਸੂਬੇ ’ਚ ਕਾਂਗਰਸ ਸਰਕਾਰ ਹਰ ਪੱਖੋ ਤੋਂ ਫੇਲ੍ਹ ਸਾਬਿਤ ਹੋਈ ਹੈ। ਸਰਕਾਰੀ ਮੁਲਾਜ਼ਮ ਵੀ ਸੜਕਾਂ ’ਤੇ ਹਨ ਅਤੇ ਵੱਖਵੱਖ ਪਾਰਟੀਆਂ ਵੱਲੋਂ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ ਜਿਸ ਤੋਂ ਸਾਫ ਲੱਗ ਰਿਹਾ ਹੈ ਕਿ ਹਰ ਵਰਗ ਦੇ ਲੋਕਾਂ ਨਾਲ ਪੰਜਾਬ ਸਰਕਾਰ ਨੇ ਧੋਖਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਚ ਸ਼ਾਮਲ ਕਿਸਾਨ ਅਸਲ ਮਾਇਨੇ ’ਚ ਕਿਸਾਨ ਨਹੀਂ ਬਲਕਿ ਰਾਜਨੀਤੀਕ ਪਾਰਟੀਆਂ ਦੇ ਆਗੂ ਹਨ। ਜਿਨ੍ਹਾਂ ਨੂੰ ਜਲਦ ਹੀ ਸਾਹਮਣੇ ਲਿਆਇਆ ਜਾਵੇਗਾ।
ਇਹ ਵੀ ਪੜੋ: LIVE UPDATE: ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉਪਰ ਲਾਠੀਚਾਰਜ, ਕਈ ਜ਼ਖ਼ਮੀ