ਮੁਹਾਲੀ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੂਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਕਾਂਗਰਸੀ ਕਲੇਸ਼ ਨੂੰ ਲੈਕੇ ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ‘ਤੇ ਵੱਡਾ ਹਮਲਾ ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਏ ਸੀ ਸਹੂਲਤ ਵਿਚ ਕੰਸੈਂਟ੍ਰੇਟਰ ਲੱਗੇ ਹਨ ਤੇ ਮੈਡੀਕਲ ਸਟਾਫ ਇਥੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕਰੇਗਾ।
ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਕੋਰੋਨਾ ਦੀ ਲੜਾਈ ਲੜਨ ਦੇ ਸਰਕਾਰ ਕੁਰਸੀ ਦੀ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਘਰਾਂ ਵਿਚ ਲੁੱਕ ਜਾਣ ਜਾਂ ਫਿਰ ਦਿੱਲੀ ਭੱਜ ਜਾਣ ਕਾਰਨ ਪੰਜਾਬੀ ਬੇਵਸ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੋਰ ਕੁਝ ਨਹੀਂ ਤਾਂ ਕਾਂਗਰਸ ਸਰਕਾਰ ਇਸ ਸੰਕਟ ਦੇ ਵੇਲੇ ਜੰਗਬੰਦੀ ਹੀ ਕਰ ਦਿੰਦੀ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ’ਤੇ ਨਕੇਲ ਪਾਉਣ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਰੋਕਣ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਬਲਾਕ ਪੱਧਰ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹੱਣ ਵਿਚ ਵੀ ਨਾਕਾਮ ਰਹੀ ਹੈ ਤੇ ਇਹ ਪੰਜਾਬ ਦੀ ਸਾਰੀ ਆਬਾਦੀ ਨੂੰ ਲਗਾਉਣ ਲਈ ਉਤਪਾਦਕਾਂ ਤੋਂ ਵੈਕਸੀਨ ਖਰੀਦਣ ਵਿਚ ਵੀ ਨਾਕਾਮ ਰਹੀ ਹੈ। ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਕੰਮ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਗਰੀਬ ਤੋਂ ਗਰੀਬ ਤੱਕ ਵੀ ਪਹੁੰਚ ਕਰਨ ਦਾ ਯਤਨ ਕੀਤਾ ਹੈ।
ਇਹ ਵੀ ਪੜੋ:ਕੈਪਟਨ ਕੱਲ੍ਹ ਜਾਣਗੇ ਦਿੱਲੀ, ਖਹਿਰਾ ਫੜ ਸਕਦੇ ਨੇ ਕਾਂਗਰਸ ਦਾ ਹੱਥ-ਸੂਤਰ