ਮੋਹਾਲੀ:ਸਾਂਝਾ ਅਧਿਆਪਕ ਮੋਰਚਾ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਉਹ ਸੰਕੇਤਕ ਰੂਪ ਵਿੱਚ ਸਰਕਾਰ ਨੂੰ ਚਿਤਾਵਨੀ ਦੇਣ ਆਏ ਸੀ ਤੇ ਮੋਹਾਲੀ ਸਿੱਖਿਆ ਬੋਰਡ ਦੇ ਸਾਹਮਣੇ ਰੈਲੀ ਕਰਕੇ ਉਹਨਾਂ ਨੇ ਆਪਣੀ ਇਕਜੁੱਟਤਾ ਦਿਖਾਈ ਹੈ। ਸਾਂਝਾ ਅਧਿਆਪਕ ਮੋਰਚਾ ਨੂੰ ਸਿੱਖਿਆ ਸਕੱਤਰ ਨੂੰ ਭਰੋਸਾ ਦਿੱਤਾ ਹੈ ਕਿ ਮੰਗਲਵਾਰ 22 ਜੂਨ ਉਨ੍ਹਾਂ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਕਰਵਾਈ ਜਾਵੇਗੀ ਜਿਸ ਤੋਂ ਬਾਅਦ ਅਧਿਆਪਕਾਂ ਨੇ ਧਰਨੇ ਦੀ ਸਮਾਪਤੀ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਹੈ।
ਇਹ ਵੀ ਪੜੋ: ਅੱਕਾਂਵਾਲੀ ਦੇ ਖੇਡ ਗਰਾਊਂਡ 'ਚ ਸੈਂਕੜੇ ਨੌਜਵਾਨਾਂ ਨੂੰ ਪੀ.ਟੀ.ਆਈ ਟੀਚਰ ਦੇ ਰਿਹਾ ਮੁਫ਼ਤ ਟ੍ਰੇਨਿੰਗ
ਸਾਂਝਾ ਅਧਿਆਪਕ ਮੋਰਚੇ ਦੇ ਬੈਨਰ ਹੇਠ ਮੋਹਾਲੀ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਅਧਿਆਪਕ ਪਹੁੰਚੇ ਤੇ ਉਨ੍ਹਾਂ ਵੱਲੋਂ ਇੱਕ ਰੈਲੀ ਕੱਢੀ ਗਈ। ਰੋਸ ਕਰ ਰਹੇ ਅਧਿਆਪਕਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਤੋਂ ਇੱਕ ਰੈਲੀ ਕੱਢ ਕੇ ਫੇਜ਼-7 ਦੀਆਂ ਲਾਈਟਾਂ ’ਤੇ ਜਾ ਕੇ ਸੜਕ ਜਾਮ ਕੀਤੀ। ਧਰਨਾ ਦੇ ਰਹੇ ਸਾਂਝਾ ਅਧਿਆਪਕ ਮੋਰਚੇ ਦੇ ਕਨਵੀਨਰ ਸੁਰਿੰਦਰ ਕੰਬੋਜ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਅੱਗੇ ਆਪਣੀ ਮੰਗ ਰੱਖ ਚੁੱਕੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀ ਮੰਗਾਂ ਨੂੰ ਅਣਸੁਣਾ ਕਰ ਰਹੀ ਹੈ ਤੇ ਜਿੱਥੇ ਵੀ ਉਹ ਧਰਨਾ ਦਿੰਦੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ।