ਪੰਜਾਬ

punjab

ETV Bharat / state

ਸਿਸਵਾਂ ਫਾਰਮ ਹਾਊਸ 'ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਪੁਲਿਸ ਨੇ ਕੀਤੀ ਖਿੱਚ ਧੂਹ - ਟਾਵਰ 'ਤੇ ਬੈਠੇ ਬੇਰੁਜ਼ਗਾਰ

ਬੇਰੁਜ਼ਗਾਰ ਅਧਿਆਪਕ ਸ਼ਾਂਤਮਈ ਤਰੀਕੇ ਨਾਲ ਸਿਸਵਾਂ ਫ਼ਾਰਮ ਹਾਊਸ ਦੇ ਬਾਹਰ ਬੈਠੇ ਸਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਬੁਲਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਪੁਲਿਸ ਵੱਲੋਂ ਜਬਰੀ ਖਿੱਚ ਧੂਹ ਕਰਦੇ ਹੋਏ 100 ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੌਰਾਨ ਕਈ ਅਧਿਆਪਕ ਇਸ ਖਿੱਚ ਧੂਹ 'ਚ ਬੇਹੋਸ਼ ਵੀ ਹੋ ਗਏ। ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੂੰ ਵੀ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਜਬਰੀ ਘਸੀਟਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

ਸਿਸਵਾਂ ਫਾਰਮ ਹਾਊਸ 'ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਪੁਲਿਸ ਨੇ ਕੀਤੀ ਖਿੱਚ ਧੂਹ
ਸਿਸਵਾਂ ਫਾਰਮ ਹਾਊਸ 'ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਪੁਲਿਸ ਨੇ ਕੀਤੀ ਖਿੱਚ ਧੂਹ

By

Published : Jun 28, 2021, 8:09 PM IST

ਮੁਹਾਲੀ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਚੁੱਪ ਚੁਪੀਤੇ ਪ੍ਰਸ਼ਾਸਨ ਨੂੰ ਭੁਲੇਖਾ ਪਾਉਂਦੇ ਹੋਏ ਸਿਸਵਾਂ ਫ਼ਾਰਮ ਹਾਊਸ ਕੋਲ ਪਹੁੰਚ ਗਏ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਸ਼ਾਸਨ ਤੋਂ ਬਿਨਾਂ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ ਉੱਥੇ ਬੇਰੁਜ਼ਗਾਰ ਅਧਿਆਪਕਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚ ਕੇ ਮੋਹਾਲੀ ਪ੍ਰਸ਼ਾਸਨ ਨੂੰ ਭਾਜੜਾਂ ਪੁਆ ਦਿੱਤੀਆਂ।

ਸਿਸਵਾਂ ਫਾਰਮ ਹਾਊਸ 'ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਪੁਲਿਸ ਨੇ ਕੀਤੀ ਖਿੱਚ ਧੂਹ

ਜਦੋਂ ਬੇਰੁਜ਼ਗਾਰ ਅਧਿਆਪਕ ਸ਼ਾਂਤਮਈ ਤਰੀਕੇ ਨਾਲ ਸਿਸਵਾਂ ਫ਼ਾਰਮ ਹਾਊਸ ਦੇ ਬਾਹਰ ਬੈਠੇ ਸਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਬਲ ਬੁਲਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਪੁਲਿਸ ਵੱਲੋਂ ਜਬਰੀ ਖਿੱਚ ਧੂਹ ਕਰਦੇ ਹੋਏ 100 ਤੋਂ ਵੱਧ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੌਰਾਨ ਕਈ ਅਧਿਆਪਕ ਇਸ ਖਿੱਚ ਧੂਹ 'ਚ ਬੇਹੋਸ਼ ਵੀ ਹੋ ਗਏ। ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੂੰ ਵੀ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਜਬਰੀ ਘਸੀਟਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ 100 ਦਿਨਾਂ ਤੋਂ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿਖੇ ਬੀ.ਐੱਸ.ਐੱਨ.ਐੱਲ. ਟਾਵਰ ਉਪਰ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਮਰਨ ਵਰਤ ਨੌਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ, ਪਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਸੁਰਿੰਦਰਪਾਲ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ। ਉਕਤ ਅੀਧਆਪਕ ਦਾ ਸ਼ੂਗਰ ਪੱਧਰ 40 ਤੋਂ ਵੀ ਹੇਠਾਂ ਆ ਚੁੱਕਿਆ ਹੈ, ਉਸਦੇ ਨਾਲ ਕਿਸੇ ਵੀ ਸਮੇਂ ਕੋਈ ਵੀ ਘਟਨਾ ਵਾਪਰ ਸਕਦੀ ਹੈ।

ਬੇਰੁਜ਼ਗਾਰ ਅਧਿਆਪਕ ਦਾ ਕਹਿਣਾ ਕਿ ਪੰਜਾਬ ਸਰਕਾਰ ਵੱਲੋਂ ਟਾਵਰ 'ਤੇ ਬੈਠੇ ਬੇਰੁਜ਼ਗਾਰ ਅਧਿਆਪਕ ਦੀ ਮੰਗਾਂ ਮੰਨਣ ਦੀ ਬਜਾਏ ਉਸ 'ਤੇ ਲਗਾਤਾਰ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ । ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਿਉਂ ਹੋਇਆ ਪੰਜਾਬ 'ਚ 5500 ਬੱਸਾਂ ਦਾ ਚੱਕਾ ਜਾਮ ?

ABOUT THE AUTHOR

...view details