ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਤੀਜਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਇਰਸ ਮੋਹਾਲੀ ਦੀ ਰਹਿਣ ਵਾਲੀ 69 ਸਾਲਾ ਔਰਤ ਵਿੱਚ ਮਿਲਿਆ ਹੈ।
ਇਹ ਔਰਤ ਮੋਹਾਲੀ ਦੇ ਫੇਸ 3-ਏ ਦੀ ਰਹਿਣ ਵਾਲੀ ਹੈ। ਇਸ ਨੇ ਹਾਲ ਹੀ ਵਿੱਚ ਯੂਕੇ ਦੀ ਯਾਤਰਾ ਕੀਤੀ ਹੈ। ਇਸ ਔਰਤ ਦੇ ਟੈਸਟ ਪੀਜੀਆਈਐਮਆਰ ਵਿੱਚ ਪਾਜ਼ੀਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਇਸ ਦੀ ਪੁਸ਼ਟੀ ਮੋਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਕੀਤੀ।
ਜਾਣਕਾਰੀ ਮੁਤਾਬਕ ਇਹ ਔਰਤ ਹਸਪਤਾਲ ਵਿੱਚੋਂ ਫ਼ਰਾਰ ਹੋ ਗਈ ਸੀ ਜਿਸ ਨੂੰ ਬਾਅਦ ਵਿੱਚ ਹਸਪਤਾਲ ਲੈ ਕੇ ਜਾਣ ਲਈ ਪੁਲਿਸ ਨੇ ਵੀ ਕੋਸ਼ਿਸ਼ ਕੀਤੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਹਸਪਤਾਲ ਲੈ ਕੇ ਜਾਣ ਦੀ ਵੀਡੀਓ ਇਸ ਔਰਤ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਵੀ ਰਿਪੋਰਟ ਟੈਸਟ ਲਈ ਭੇਜੀ ਗਈ ਹੈ। ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ ਕੋਰੋਨਾ ਦੇ 2 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।