ਮੋਹਾਲੀ: ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਪਿਛਲੇ ਸਾਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸੀ। ਇਸ ਨੂੰ ਲੈਕੇ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਮੋਹਾਲੀ ਦੇ ਹਾਕੀ ਸਟੇਡੀਅਮ 'ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕੌਮਾਂਤਰੀ ਸਟੇਡੀਅਮ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਿਆ ਗਿਆ। ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਚੇਚੇ ਤੌਰ 'ਤੇ ਪਹੁੰਚੇ।
ਇਸ ਮੌਕੇ ਕੈਬਿਨੇਟ ਮੰਤਰੀ ਰਾਣਾ ਸੋਢੀ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੇ ਸੁਝਾਅ ਨੂੰ ਮਨਜ਼ੂਰ ਕਰਦਿਆਂ ਇਸ ਕੌਮਾਂਤਰੀ ਸਟੇਡੀਅਮ ਨੂੰ ਬਲਬੀਰ ਸਿੰਘ ਸੀਨੀਅਰ ਜੀ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਸਟੇਡੀਅਮ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਜੋਂ ਜਾਣਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਹਾਲਾਤ ਠੀਕ ਹੁੰਦੇ ਸਾਰ ਹੀ ਉਨ੍ਹਾਂ ਦੀ ਯਾਦ 'ਚ ਇਸ ਕੌਮਾਂਤਰੀ ਸਟੇਡੀਅਮ 'ਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ।