ਮੋਹਾਲੀ: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (Unemployed ETT Tate Pass Teachers) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵੱਜੋਂ ਮੁੱਖ ਮੰਤਰੀ ਨਿਵਾਸ (CM residence) ਘਿਰਾਓ ਸ਼ੁਰੂ ਕਰ ਦਿੱਤਾ। ਜਦੋਂ ਬੇਰੁਜ਼ਗਾਰ ਅਧਿਆਪਕ ਦੇਸੂਮਾਜਰਾ ਟੈਂਕੀ ਤੋਂ ਸੀਐਮ ਹਾਊਸ (CM House) ਖਰੜ ਤੱਕ ਪਹੁੰਚੇ ਤਾਂ ਪੁਲਿਸ ਵੱਲੋਂ ਭਾਰੀ ਗਿਣਤੀ ਵਿੱਚ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (Unemployed ETT Tate Pass Teachers) ਦੀ ਕੋਰਟ ਵਿਚ ਭਰਤੀ ਸੰਬੰਧੀ ਸੁਣਵਾਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਸਹੀ ਤਰੀਕੇ ਨਾਲ ਨਾ ਰੱਖਣ ਕਰਕੇ ਸੁਣਵਾਈ ਦੀ ਤਰੀਕ ਅੱਗੇ ਪੈਣ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਵੱਜੋਂ ਮੁੱਖ ਮੰਤਰੀ ਨਿਵਾਸ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ। ਘਿਰਾਓ ਕਰਦੇ ਬੇਰੋਜ਼ਗਾਰਾਂ ਨੂੰ ਪੁਲਿਸ ਨੇ ਬੈਰੀਕੇਟ ਲਗਾਏ ਹੋਏ ਸੀ, ਜਦੋਂ ਬੇਰੋਜ਼ਗਾਰ ਅਧਿਆਪਕਾਂ ਨੇ ਉਸ ਉਪਰੋਂ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਵੀ ਕੀਤਾ।
ਜਦੋਂ ਬੇਰੁਜ਼ਗਾਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 43ਵੇਂ ਦਿਨ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ। ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ ਪਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ (Unemployed teachers) ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਕੀਤਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਇਸੇ ਦੌਰਾਨ ਬੇਰੋਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਵਿੱਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ। ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਪਹਿਲਾਂ ਹੀ ਭਰਤੀ ਪੂਰੀ ਨਹੀਂ ਕੀਤੀ ਜਾ ਰਹੀ। ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਉਪਰ ਕੋਈ ਠੋਸ ਹੱਲ ਨਹੀਂ ਤੈਨੂੰ ਤਾਂ ਆਉਣ ਵਾਲੇ ਸਮੇਂ 'ਚ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ 'ਤੇ ਪ੍ਰਸ਼ਾਸਨ ਹੋਵੇਗਾ।
ਇਹ ਵੀ ਪੜ੍ਹੋ:ਆਪਣੀਆਂ ਮੰਗਾਂ ਨੂੰ ਲੈ ਕੇ ਮੋਬਾਈਲ ਟਾਵਰ 'ਤੇ ਚੜ੍ਹਿਆ ਈਟੀਟੀ ਅਧਿਆਪਕ, ਹਲੇ ਤੱਕ ਵੀ ਨਹੀਂ ਉਤਰਿਆ