ਪੰਜਾਬ

punjab

ETV Bharat / state

ਵਾਲਮੀਕਿ ਭਾਈਚਾਰੇ ਨੇ ਕਰਫਿਊ ਦੇ ਦੌਰਾਨ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਨੂੰ ਕੀਤਾ ਸਨਮਾਨਤ - ਸਫਾਈ ਸੇਵਕਾਂ ਨੂੰ ਵੰਡੇ ਪ੍ਰਸ਼ੰਸਾ ਪੱਤਰ

ਕੁਰਾਲੀ ਵਿਖੇ ਵਾਲਮੀਕਿ ਭਾਈਚਾਰੇ ਨੇ ਕਰਫਿਊ ਦੇ ਦੌਰਾਨ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ, ਸਫਾਈ ਸੇਵਕਾਂ, ਪੁਲਿਸ ਮੁਲਾਜ਼ਮਾਂ ਤੇ ਪੱਤਰਕਾਰਾਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਸਥਾਨਕ ਸਫਾਈ ਕਰਮਚਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ।

ਫੋਟੋ
ਫੋਟੋ

By

Published : May 2, 2020, 11:56 AM IST

ਮੁਹਾਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਫਿਊ ਲਾਇਆ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ, ਸਿਹਤ ਵਿਭਾਗ, ਸਫਾਈ ਸੇਵਕ ਤੇ ਪੱਤਰਕਾਰਾਂ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਇਸ ਔਖੇ ਸਮੇਂ ਦੌਰਾਨ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ, ਸਫਾਈ ਸੇਵਕਾਂ ਪੁਲਿਸ ਮੁਲਾਜ਼ਮ ਤੇ ਪੱਤਰਕਾਰਾਂ ਨੂੰ ਕੁਰਾਲੀ ਵਿਖੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਵੱਲੋਂ ਸਨਮਾਨਤ ਕੀਤਾ ਗਿਆ।

ਡਿਊਟੀ ਨਿਭਾਉਣ ਵਾਲਿਆਂ ਨੂੰ ਕੀਤਾ ਸਨਮਾਨਤ

ਇਸ ਮੌਕੇ ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ ਖ਼ਾਸ ਤੌਰ 'ਤੇ ਪੁਜੇ। ਇਸ ਦੌਰਾਨ ਐਸਡੀਐਮ ਹਿਮਾਂਸ਼ੂ ਜੈਨ ਨੇ ਸਫਾਈ ਸੇਵਕਾਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸਡੀਐਮ ਨੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੂੰ ਸਨਮਾਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਰਫਿਊ ਦੇ ਦੌਰਾਨ ਸੇਵਾਵਾਂ ਦੇ ਰਹੇ ਡਾਕਟਰਾਂ, ਸਫਾਈ ਸੇਵਕਾਂ, ਪੁਲਿਸ ਅਧਿਕਾਰੀਆਂ ਤੇ ਪੱਤਰਕਾਰਾਂ ਦੀ ਸ਼ਲਾਘਾ ਕੀਤੀ। ਐਸਡੀਐਮ ਨੇ ਸਥਾਨਕ ਲੋਕਾਂ ਨੂੰ ਘਰ 'ਚ ਰਹਿ ਕੇ, ਸੁਰੱਖਿਤ ਰਹਿਣ, ਹੱਥਾਂ ਨੂੰ ਸਾਫ ਰੱਖਣ ਤੇ ਸੋਸ਼ਲ ਡਿਸਟੈਂਸ ਬਣਾਏ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਕਰਫਿਊ ਦੀ ਪਾਲਣਾ ਕਰਦੇ ਹੋਏ ਪ੍ਰਸ਼ਾਸਨ ਤੇ ਸੂਬਾ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਵਿਰੁੱਧ ਜੰਗ ਨੂੰ ਜਿੱਤਿਆ ਜਾ ਸਕੇ।

ਇਸ ਸਨਮਾਨ ਸਮਾਰੋਹ ਦਾ ਆਯੋਜਨ ਕਰਨ ਵਾਲੇ ਐਸਸੀ ਵਿੰਗ ਦੇ ਜਨਰਲ ਸਕੱਤਰ ਰਾਜਪਾਲ ਬੇਗੜਾ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਕੋਰੋਨਾ ਦੀ ਸਥਿਤੀ 'ਤੇ ਕਾਬੂ ਪਾਉਣ ਲਈ ਕਈ ਉਪਰਾਲੇ ਕਰ ਰਹੀ ਹੈ ਤੇ ਸਾਨੂੰ ਸਭ ਨੂੰ ਆਪਣੇ ਘਰਾਂ 'ਚ ਰਹਿੰਦੇ ਹੋਏ, ਕਰਫਿਊ ਦੀ ਪਾਲਣਾ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਣਾ ਚਾਹੀਦਾ ਹੈ।

ABOUT THE AUTHOR

...view details