ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਟਾਕਰੇ ਲਈ ਲਾਏ ਗਏ ਕਰਫਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉੱਤੇ ਵੇਚਣ ਸਬੰਧੀ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਐਸ.ਏ.ਐਸ. ਨਗਰ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਿਲੀਆਂ ਸ਼ਿਕਾਇਤਾਂ ਮਿਲੀਆਂ ਜਿਸ ਦੇ ਅਧਾਰ ਉੱਤੇ ਵਿਜੀਲੈਂਸ ਦੇ ਉੱਡਣ ਦਸਤੇ ਦੇ ਏ.ਆਈ.ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉੱਤੇ ਛਾਪਾ ਮਾਰਿਆ। ਇਸ ਮੌਕੇ ਪਤਾ ਲੱਗਿਆ ਕਿ ਉੱਥੇ ਸੈਨੀਟਾਈਜ਼ਰ ਤੇ ਮਾਸਕ ਆਮ ਕੀਮਤ ਤੋਂ ਵੱਧ ਕੀਮਤ 'ਤੇ ਵੇਚੇ ਜਾ ਰਹੇ ਸਨ। ਵਿਜੀਲੈਂਸ ਟੀਮ ਨੇ ਉਸ ਦਵਾਈ ਵਿਕਰੇਤਾ ਨੂੰ ਵੱਧ ਰੇਟ ’ਤੇ ਮਾਸਕ ਤੇ ਸੈਨੀਟਾਈਜ਼ਰ ਵੇਚਣ ਕਾਰਨ ਕਾਬੂ ਕਰ ਲਿਆ ਜਿਸ ਵਿਰੁੱਧ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਮੁਕਦਮਾ ਨੰਬਰ 64 ਦਰਜ ਕੀਤਾ ਗਿਆ ਹੈ।