ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐਸ.ਏ.ਐਸ ਨਗਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
20 ਹਜਾਰ ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐਸ.ਏ.ਐਸ ਨਗਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਮੁਤਾਬਕ ਉਕਤ ਹੌਲਦਾਰ ਨੂੰ ਸ਼ਿਕਾਇਤ ਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜ਼ਿਲ੍ਹਾਂ ਬਠਿੰਡਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵੱਲੋਂ ਉਸ ਦੇ ਮਾਮੇ ਖਿਲਾਫ਼ ਦਿੱਤੀ ਦਰਖਾਸ਼ਤ ਵਿੱਚ ਮਦਦ ਕਰਨ ਅਤੇ ਇਸ ਸਬੰਧੀ ਸਮਝੋਤਾ ਕਰਾਉਣ ਬਦਲੇ ਉਕਤ ਰੀਡਰ ਵਲੋਂ 1 ਲੱਖ ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦੇ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸਏਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।