ਪੰਜਾਬ

punjab

ETV Bharat / state

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਨਾਇਆ ਗਿਆ ਵਿਸ਼ਵ ਮਿੱਟੀ ਦਿਵਸ - ਕੁਰਾਲੀ

ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਤੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੇ ਭੂਮੀ ਸੰਭਾਲ ਦੇ ਨਾਲ-ਨਾਲ ਪਸ਼ੂ ਧਨ ਦੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ।

ਫ਼ੋਟੋ
ਫ਼ੋਟੋ

By

Published : Dec 6, 2019, 10:30 PM IST

ਕੁਰਾਲੀ: ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਨੱਗਲ ਫੈਜ਼ਗੜ੍ਹ ਵਿਖੇ ਵਿਸ਼ਵ ਮਿੱਟੀ ਦਿਵਸ ਦੇ ਮੌਕੇ ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਉਦੇਸ਼ ਕਿਸਾਨ ਵੀਰਾਂ ਨੂੰ ਮਿੱਟੀ ਦੀ ਸੰਭਾਲ ਸੰਬੰਧੀ ਜਾਣਕਾਰੀ ਦੇਣਾ ਸੀ।

ਇਸ ਮੌਕੇ ਤੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਤੋਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੇ ਭੂਮੀ ਸੰਭਾਲ ਦੇ ਨਾਲ-ਨਾਲ ਪਸ਼ੂ ਧਨ ਦੀ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨਾਲ ਡੇਅਰੀ ਵਿੱਚ ਵਧੇਰੇ ਦੁੱਧ ਉਤਪਾਦਨ ਦੇ ਨੁਕਤੇ ਸਾਂਝੇ ਕੀਤੇ ਅਤੇ ਦੁੱਧ ਦਾ ਮੁੱਲ ਵਾਧਾ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਸਾਨਾਂ ਨੂੰ ਪਿੰਡ ਵਿਖੇ ਪਸ਼ੂ ਭਲਾਈ ਕੈਂਪ ਲਗਾਉਣ ਲਈ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ।

ਡਾ. ਯਸ਼ਵੰਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਦੀ ਮਹੱਤਤਾ ਬਾਰੇ ਦੱਸਦੇ ਹੋਏ ਇਸ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਿੱਟੀ ਨੂੰ ਰੁੜਨ ਤੋਂ ਬਚਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਬਿਨਾਂ ਜਲਾਏ ਇਸਦੀ ਖੇਤ ਵਿੱਚ ਹੀ ਸੰਭਾਲ ਕਰਨ ਦੀ ਅਪੀਲ ਕੀਤੀ।

ਕੇ.ਵੀ.ਕੇ. ਮੋਹਾਲੀ ਤੋਂ ਡਾ. ਹਰਮੀਤ ਕੌਰ, ਡਾ. ਮੁਨੀਸ਼ ਸ਼ਰਮਾ ਅਤੇ ਡਾ. ਸ਼ਸ਼ੀਪਾਲ ਨੇ ਕਿਸਾਨਾਂ ਨੂੰ ਜ਼ਮੀਨ ਲਈ ਜ਼ਰੂਰੀ ਪੋਸ਼ਕ ਤੱਤਾਂ ਦੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ ਲਈ ਮਿੱਟੀ ਦੇ ਨਮੂਨੇ ਲੈਣ ਦੇ ਢੰਗ-ਤਰੀਕਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਫ਼ਸਲਾਂ ਲਈ ਹੋਣ ਵਾਲੇ ਖਾਦਾਂ ਦੇ ਖਰਚੇ ਨੂੰ ਘਟਾਉਣ ਲਈ ਮਿੱਟੀ ਦੀ ਜਾਂਚ 'ਤੇ ਜ਼ੋਰ ਦਿੱਤਾ। ਪਿੰਡ ਦੇ ਅਗਾਂਹਵਧੂ ਕਿਸਾਨ ਸੁਖਬੀਰ ਸਿੰਘ ਨੇ ਕੇ.ਵੀ.ਕੇ. ਟੀਮ ਦਾ ਪਿੰਡ ਵਾਸੀਆਂ ਨੂੰ ਮਿੱਟੀ ਸੰਭਾਲ ਸੰਬੰਧੀ ਲਾਭਦਾਇਕ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕਣ ਲਈ ਬੇਨਤੀ ਕੀਤੀ।

ABOUT THE AUTHOR

...view details