ਲਹਿਰਾਗਾਗਾ: ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀਡੀਓ ਕਾਨਫਰੰਸ ਰਾਹੀਂ ਲਹਿਰਾਗਾਗਾ ਦੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕੀਤੀ। ਕਾਂਗਰਸੀ ਵਰਕਰਾਂ ਨਾਲ ਵੱਖ-ਵੱਖ ਮੁੱਦਿਆਂ ਦੇ ਨਾਲ ਹੀ ਕੁਵੈਤ ‘ਚ ਫਸੇ ਭਾਰਤੀਆਂ ਬਾਰੇ ਜਾਣਕਾਰੀ ਦਿੰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੇ ਇਨ੍ਹਾਂ ਭਾਰਤੀਆਂ ਨੂੰ ਭਾਰਤ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਸੀ, ਤੇ ਇਨ੍ਹਾਂ ਭਾਰਤੀਆਂ ਨੇ ਕੁਵੈਤ 'ਚ ਕੋਈ ਆਮਦਨੀ ਨਾ ਹੋਣ ਕਰਕੇ ਵਾਪਸੀ ਲਈ ਆਪਣੀਆਂ ਟਿਕਟਾਂ ਵੀ ਬੁੱਕ ਕਰਵਾ ਲਈਆਂ ਸਨ।
ਰਾਜਿੰਦਰ ਕੌਰ ਭੱਠਲ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਗੱਲਬਾਤ
ਕੁਵੈਤ ‘ਚ ਫਸੇ ਭਾਰਤੀਆਂ ਬਾਰੇ ਜਾਣਕਾਰੀ ਦਿੰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਨਾਗਰਿਕਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ।
ਰਾਜਿੰਦਰ ਕੌਰ ਭੱਠਲ
ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਗਰਿਕਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖਿਆ। ਉਨ੍ਹਾਂ ਦੱਸਿਆ ਕਿ ਪੱਤਰ ਲਿਖਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਇਸ ਦੀ ਇਜ਼ਾਜ਼ਤ ਦੇਣ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਲਗਭਗ 122 ਯਾਤਰੀ ਸੁਰੱਖਿਅਤ ਆਪਣੇ ਦੇਸ਼ ਪਹੁੰਚ ਗਏ ਹਨ।