ਚੰਡੀਗੜ੍ਹ: ਪੰਜਾਬ ਦੇ ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ ਦਾ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 150 ਤੋਂ ਵੱਧ ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਕਾਰਨ ਪੰਜਾਬ ਵਿੱਚ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 150 ਟੱਪੀ, 12 ਮੌਤਾਂ
ਪੰਜਾਬ ਦੇ ਸੰਗਰੂਰ ਵਿੱਚ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 150 ਤੋਂ ਵੱਧ ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਕਾਰਨ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ 18 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ 'ਤੋਂ ਛੁੱਟੀ ਦੇ ਦਿੱਤੀ ਗਈ ਹੈ।
ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 17 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਐਸਏਐਸ ਨਗਰ ਵਿੱਚ 37, ਪਠਾਨਕੋਟ ਵਿੱਚ 7, ਮਾਨਸਾ ਵਿਚ 11, ਮੋਗਾ ਵਿਚ 4, ਅੰਮ੍ਰਿਤਸਰ ਵਿਚ 11, ਨਵਾਂਸ਼ਹਿਰ (ਐਸਬੀਐਸ ਨਗਰ) ਵਿੱਚ 19, ਹੁਸ਼ਿਆਰਪੁਰ ਵਿੱਚ 7, ਜਲੰਧਰ ਵਿੱਚ 11, ਲੁਧਿਆਣਾ ਵਿੱਚ 10, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਪਟਿਆਲਾ ਵਿੱਚ 1, ਫ਼ਰੀਦਕੋਟ 2, ਬਰਨਾਲਾ ਵਿਚ 2, ਕਪੂਰਥਲਾ ਵਿੱਚ 1, ਮੁਕਤਸਰ ਸਾਹਿਬ ਵਿੱਚ 1 ਅਤੇ ਸੰਗਰੂਰ ਵਿੱਚ 2 ਹੈ। ਉੱਥੇ ਹੀ ਖਰੜ੍ਹ ਵਿੱਚ ਪਿਛਲੇ ਦਿਨੀਂ ਇੱਕ ਮਹਿਲਾ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।