ਲਹਿਰਾਗਾਗਾ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਤੋਂ ਬਾਅਦ ਹਰਕਤ ਵਿੱਚ ਆਈ ਲਹਿਰਾਗਾਗਾ ਪੁਲਿਸ ਨੇ ਥਾਣੇ ਅਧੀਨ ਆਉਂਦੇ ਪਿੰਡਾਂ ਵਿੱਚ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 820 ਲੀਟਰ ਨਜਾਇਜ਼ ਸ਼ਰਾਬ ਸਮੇਤ ਇੱਕ ਭੱਠੀ ਫੜ੍ਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 2 ਔਰਤਾਂ ਸਮੇਤ 8 ਜਣਿਆਂ ਨੂੰ ਕਾਬੂ ਕੀਤਾ ਹੈ।
ਲਹਿਰਾਗਾਗਾ: 820 ਲੀਟਰ ਸ਼ਰਾਬ ਨਾਲ 2 ਔਰਤਾਂ ਸਮੇਤ 8 ਕਾਬੂ
ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਤੋਂ ਬਾਅਦ ਜਾਗੀ ਪੁਲਿਸ ਨੇ ਸ਼ਰਾਬ ਤਸਕਰਾਂ ਵਿਰੁੱਧ ਕਾਰਵਾਈ ਅਰੰਭ ਕਰ ਦਿੱਤੀ ਹੈ। ਲਹਿਰਾਗਾਗਾ ਪੁਲਿਸ ਨੇ ਥਾਣੇ ਅਧੀਨ ਪਿੰਡਾਂ ਵਿੱਚ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਹੈ।
820 ਲੀਟਰ ਸ਼ਰਾਬ ਨਾਲ ਦੋ ਔਰਤਾਂ ਸਮੇਤ 8 ਗ੍ਰਿਫ਼ਤਾਰ
ਡੀਐਸਪੀ ਬੂਟਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਸਵੇਰੇ ਵੱਡੀ ਗਿਣਤੀ ਵਿੱਚ ਪੁਲਿਸ ਪਾਰਟੀ ਨਾਲ ਥਾਣੇ ਅਧੀਨ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਚਲਾਈ ਗਈ। ਇਸ ਮੁਹਿੰਮ ਹੇਠ ਪੁਲਿਸ ਪਾਰਟੀ ਨੇ 2 ਔਰਤਾਂ ਅਤੇ 6 ਆਦਮੀਆਂ ਨੂੰ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਨ੍ਹਾਂ ਕੋਲੋਂ ਮੌਕੇ 'ਤੇ 820 ਲੀਟਰ ਨਜਾਇਜ਼ ਸ਼ਰਾਬ ਅਤੇ ਇੱਕ ਭੱਠੀ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਲਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।