ਸੰਗਰੂਰ: ਵਿਦੇਸ਼ੀ ਭਾਰਤ ਵਿੱਚ ਆ ਕੇ ਰਹਿਣਾ ਪਸੰਦ ਨਹੀਂ ਕਰਦੇ ਕਿਉਂਕਿ ਉਨ੍ਹਾਂ ਨੂੰ ਇੱਥੇ ਦੇ ਕਾਨੂੰਨ ਪਸੰਦ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਕਿਸੇ ਨਾਲ ਵੀ ਕਦੋਂ ਵੀ ਅਤੇ ਕਿਤੇ ਵੀ ਕੁੱਟਮਾਰ ਜਾਂ ਲੁੱਟਖੋਹ ਹੋ ਜਾਂਦੀ ਹੈ। ਅਜਿਹਾ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਸੰਗਰੂਰ ਤੋਂ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੈ, ਜਿੱਥੇ ਕਿ ਇੱਕ ਵਿਦੇਸ਼ੀ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਵਿਦੇਸ਼ੀ ਜੋੜੇ ਦਾ ਇਲਜ਼ਾਮ: ਵਿਦੇਸ਼ੀ ਜੋੜੇ ਦਾ ਕਹਿਣਾ ਹੈ ਕਿ ਅਸੀਂ ਜਦੋਂ ਉਹ ਆਪਣੀ ਕਾਰ ਦੇ ਵਿੱਚ ਆਪਣੇ ਰਿਸ਼ਤੇਦਾਰ ਦੇ ਨਾਲ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਸਾਨੂੰ ਗੱਡੀ ਵਿਚੋਂ ਬਾਹਰ ਕੱਢ ਕੇ ਸਾਡੇ ਨਾਲ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤੀ। ਉਨ੍ਹਾਂ ਕਿਹਾ ਹਮਲਾਵਰਾਂ ਨੇ ਗੱਡੀ ਵਿੱਚੋਂ ਵਿੱਚੋਂ ਉਨ੍ਹਾਂ ਨੂੰ ਧੱਕੇ ਨਾਲ਼ ਬਾਹਰ ਕੱਢਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਪੀੜਤ ਨੇ ਕਿਹਾ ਕਿ ਹਮਲਾਵਰਾਂ ਨੇ ਮੇਰੀ ਪਤਨੀ ਦੇ ਕੱਪੜੇ ਪਾੜ ਦਿੱਤੇ ਅਤੇ ਉਹਨਾਂ ਨੇ ਮੇਰੀ ਪਤਨੀ ਨੂੰ ਧੱਕੇ ਨਾਲ ਗੱਡੀ ਬਿਠਾਉਣ ਦੀ ਕੋਸ਼ਿਸ਼ ਕੀਤੀ ਅਤੇ ਕਹਿ ਰਹੇ ਸਨ ਕਿ ਇਸ ਨੂੰ ਨਾਲ ਲੈ ਕੇ ਜਾਵਾਂਗੇ। ਪੀੜਤਾਂ ਦਾ ਕਹਿਣਾ ਹੈੈ ਕਿ ਸੰਗਰੂਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ 500 ਮੀਟਰ ਦੀ ਦੂਰੀ ਉੱਤੇ ਇਹ ਸਾਰਾ ਘਟਨਾਕ੍ਰਮ ਹੋਇਆ ਹੈ। ਇੰਨਾ ਹੀ ਨਹੀਂ ਇਸ ਵਿਦੇਸ਼ੀ ਜੋੜੇ ਨੇ ਸੰਗਰੂਰ ਪ੍ਰਸ਼ਾਸਨ ਉੱਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਿਦੇਸ਼ੀ ਜੋੜੇ ਦਾ ਕਹਿਣਾ ਹੈ ਕਿ ਸੰਗਰੂਰ ਦੇ ਐੱਸਐੱਸਪੀ ਅਤੇ ਡੀਸੀ ਵੱਲੋਂ ਉਨ੍ਹਾਂ ਉੱਤੇ ਜ਼ੋਰ ਪਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਦਬਾਅ ਦਿਓ ਅਤੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਨਾ ਕਰਵਾਓ।