ਮਾਲੇਰਕੋਟਲਾ: ਇਹ ਸ਼ਹਿਰ ਜੋ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਾ ਹੈ ਅਤੇ ਗੰਗਾ-ਯਮੁਨਾ ਤਹਿਜ਼ੀਬ ਵੇਖਣ ਨੂੰ ਮਿਲਦੀ ਹੈ। ਅਜਿਹੀ ਹੀ ਇੱਕ ਹੋਰ ਮਿਸਾਲ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਣ ਵਾਲੀ ਇੱਕ ਵਿਦਿਆਰਥਣ ਨੇ ਪੇਸ਼ ਕੀਤੀ।
ਤੁਹਾਨੂੰ ਦੱਸ ਦਈਏ ਕਿ ਅੱਠਵੀਂ ਜਮਾਤ ਵਿੱਚ ਪੜ੍ਹਨ ਵਾਲੀ ਇਸ ਵਿਦਿਆਰਥਣ ਬੱਚੀ ਦੇ ਮਾਤਾ-ਪਿਤਾ ਹਿੰਦੂ-ਮੁਸਲਿਮ ਪਰਿਵਾਰ ਨਾਲ ਸਬੰਧ ਰੱਖਦੇ ਹਨ।
ਮੁਸਲਿਮ ਲੜਕੀ ਨੇ ਸਿੱਖ ਇਤਿਹਾਸ ਭਾਸ਼ਣ ਮੁਕਾਬਲੇ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਉਸ ਨੂੰ ਬਹੁਤ ਹੀ ਖ਼ੁਸ਼ੀ ਹੈ ਕਿ ਜੋ ਸਿੱਖ ਇਤਿਹਾਸ ਬਾਰੇ ਭਾਸ਼ਣ ਮੁਕਾਬਲੇ ਕਰਵਾਏ ਗਏ, ਉਸ ਵਿੱਚ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਪ੍ਰਿੰਸੀਪਲ ਨੇ ਦੱਸਿਆ ਕਿ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ ਸਨ, ਜਿਸ ਦੇ ਲਈ ਉਨ੍ਹਾਂ ਨੇ ਸਕੂਲ ਮਾਸਟਰ ਮੁਹੰਮਦ ਖਲੀਲ ਦੀ ਡਿਊਟੀ ਲਾਈ ਅਤੇ ਇਸ ਲੜਕੀ ਦੀ ਭਾਸ਼ਣ ਵਾਸਤੇ ਤਿਆਰੀ ਕਰਵਾਈ।
ਇਸ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਵਿਦਿਆਰਥਣ ਸੋਨੀਆ ਨੇ ਦੱਸਿਆ ਕਿ ਉਸ ਨੇ ਪਹਿਲੀ ਵਾਰ ਅਜਿਹੇ ਕਿਸੇ ਭਾਸ਼ਣ ਮੁਕਾਬਲੇ ਵਿੱਚ ਹਿੱਸਾ ਲਿਆ ਸੀ ਅਤੇ ਉਸ ਨੂੰ ਇਸ ਗੱਲ ਦੀ ਬਹੁਤ ਹੀ ਖ਼ੁਸ਼ੀ ਹੈ। ਨਾਲ ਹੀ ਉਸ ਨੇ ਆਪਣੇ ਮਾਸਟਰ ਮਹੁੰਮਦ ਖਲੀਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਦੀ ਬਹੁਤ ਹੀ ਜ਼ਿਆਦਾ ਮਦਦ ਕੀਤੀ।
ਵਿਦਿਆਰਥਣ ਦੀ ਮਦਦ ਕਰਨ ਵਾਲੇ ਮਾਸਟਰ ਮਹੁੰਮਦ ਖਲੀਲ ਨੇ ਦੱਸਿਆ ਕਿ ਉਸ ਨੂੰ ਬਹੁਤ ਹੀ ਜ਼ਿਆਦਾ ਖ਼ੁਸ਼ੀ ਹੈ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਸੋਨੀਆ ਜੋ ਕਿ ਇਸ ਭਾਸ਼ਣ ਮੁਕਾਬਲੇ ਵਿੱਚ ਪਹਿਲੇ ਦਰਜੇ ਉੱਤੇ ਆਈ ਹੈ। ਮਾਸਟਰ ਖਲੀਲ ਨੇ ਦੱਸਿਆ ਕਿ ਇਹ ਵਿਦਿਆਰਥਣ ਮੁਸਲਿਮ ਭਾਈਚਾਰੇ ਨਾਲ ਸਬੰਧਤ ਹੈ ਅਤੇ ਸਿੱਖ ਇਤਿਹਾਸ ਬਾਰੇ ਭਾਸ਼ਣ ਦੇ ਕੇ ਇੱਕ ਵੱਖਰੀ ਹੀ ਮਿਸਾਲ ਪੈਦਾ ਕੀਤੀ ਹੈ।