ਮਲੇਰਕੋਟਲਾ:ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪਿਛਲੇ ਕੁਝ ਦਿਨ ਪਹਿਲਾਂ ਕਈ ਵਿਅਕਤੀਆਂ ਦੇ ਨਾਵਾਂ ਦੀਆਂ ਲਿਸਟਾਂ ਜਾਰੀ ਕੀਤੀਆਂ ਸਨ ਜਿਨ੍ਹਾਂ ਨੂੰ ਕਿ ਹਲਕਾ ਇੰਚਾਰਜ ਲਗਾਇਆ ਗਿਆ ਹੈ।ਜਿਸ ਵਿਚ ਹਲਕਾ ਅਮਰਗੜ੍ਹ ਤੋਂ ਹੀ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਦਾ ਨਾਂ ਸ਼ਾਮਲ ਹੈ।ਜਿਸ ਨੂੰ ਲੈ ਕੇ ਹਲਕੇ ਵਿੱਚ ਇੱਕ ਵੱਡਾ ਇਕੱਠ ਰੱਖਿਆ ਗਿਆ।ਜਿਸ ਵਿਚ ਪੂਰਾ ਜ਼ਿਲ੍ਹਾ ਸੰਗਰੂਰ ਦੀ ਟੀਮ ਪਹੁੰਚੀ ਹੈ ਜਿਨ੍ਹਾਂ ਨੇ ਹਲਕਾ ਇੰਚਾਰਜ ਨੂੰ ਸਨਮਾਨਿਤ ਕੀਤਾ।
ਆਮ ਆਦਮ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਕੀਤਾ ਸਨਮਾਨਿਤ - ਆਪ ਵਰਕਰ
ਮਲੇਰਕੋਟਲਾ ਵਿਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਅਮਰਗੜ੍ਹ ਤੋਂ ਹਲਕਾ ਇੰਚਾਰਜ ਪ੍ਰੋਫੈਸਰ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਨੇ ਜੋ ਮੈਨੂੰ ਸੇਵਾ ਦਿੱਤੀ ਉਹ ਮੈਂ ਪੂਰੀ ਇਮਾਨਦਾਰੀ (Honesty) ਨਾਲ ਨਿਭਾਵਾਗਾਂ।
ਆਮ ਆਦਮ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਕੀਤਾ ਸਨਮਾਨਿਤ
ਇਸ ਮੌਕੇ ਆਪ ਆਗੂ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਆਪ ਵਰਕਰ ਬੜੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 2022 ਦੀਆਂ ਚੋਣਾਂ ਸਾਰੀ ਤਸਵੀਰ ਸਾਫ਼ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ।