ਸੰਗਰੂਰ: ਪਿਛਲੇ ਦਿਨੀਂ ਸੰਗਰੂਰ ਦੇ ਲੌਂਗੋਵਾਲ ਵਿੱਚ ਹੋਏ ਸਕੂਲੀ ਵੈਨ ਹਾਦਸੇ ਦੇ ਵਿੱਚ 4 ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਭਿਆਨਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦੇ ਹੋਏ ਸਕੂਲੀ ਵੈਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਅਤੇ ਜਿਸ ਦੇ ਵਿੱਚ ਵੀ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਕੁੱਝ ਵੈਨਾਂ ਨੂੰ ਬਾਂਡ ਵੀ ਕੀਤਾ ਗਿਆ। ਇਸ ਮਾਮਲੇ 'ਤੇ ਸਵਾਲ ਖੜ੍ਹਾ ਕਰਦੇ ਹੋਏ ਫ਼ਤਿਹਗੜ੍ਹ ਸਾਹਿਬ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹਾਦਸੇ ਦਾ ਇੰਤਜ਼ਾਰ ਕਰਦਾ ਹੈ, ਉਸ ਤੋਂ ਬਾਅਦ ਹੀ ਕਿਉਂ ਜਾਗਦਾ ਹੈ।
ਉਨ੍ਹਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕਾਂ ਨੂੰ ਸਵਾ ਸੱਤ ਲੱਖ ਰੁਪਏ ਦਿੱਤੇ ਗਏ ਹਨ, ਜੋ ਕਿ ਲੋਕਾਂ ਦੇ ਪੈਸੇ ਵਿੱਚੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਪ੍ਰਸ਼ਾਸਨ ਜਾਂ ਕਸੂਰਵਾਰ ਮਹਿਕਮਿਆਂ ਵੱਲੋਂ ਦਿੱਤੇ ਜਾਣੇ ਚਾਹੀਦੇ ਹਨ।