ਅੰਮ੍ਰਿਤਸਰ:ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਉੱਤੇ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਹਲਾਤ ਦਿਨ ਬ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਈ ਪਤਾ ਨਹੀਂ ਕਦੋ-ਕਿੱਥੇ ਗੋਲੀ ਚਲਾ ਦੇਵੇ। ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਗੋਲਡੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਲਾਤ ਆਏ ਦਿਨ ਖਰਾਬ ਹੁੰਦੇ ਜਾ ਰਹੇ ਹਨ ਜਿਸ ਤਰ੍ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਦੇ ਕੀ ਹਾਲਾਤ ਯੂਪੀ ਨਾਲੋਂ ਵੀ ਖਰਾਬ ਹੋ ਚੁੱਕੇ ਹਨ।
ਆਪ ਨੇ ਉਮੀਦਵਾਰ ਵੀ ਦੂਜੀ ਪਾਰਟੀ ਚੋਂ ਲਿਆਂਦਾ:ਅਕਾਲੀ ਦਲ ਵਿਨਰਜੀਤ ਸਿੰਘ ਗੋਲਡੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਉੱਤੇ ਸਤਾ ਦਾ ਨਸ਼ਾ ਇਸ ਕਦਰ ਘੁੰਮ ਰਿਹਾ ਹੈ ਕਿ ਉਨ੍ਹਾਂ ਦੇ ਬੰਦੇ ਸ਼ਰੇਆਮ ਗੋਲੀਆਂ ਚਲਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਤਾਂ ਚੋਣ ਮੈਦਾਨ ਵਿੱਚ ਉਤਾਰਨ ਲਈ ਕੋਈ ਵੀ ਉਮੀਦਵਾਰ ਨਹੀਂ ਸੀ ਮਿਲ ਰਿਹਾ ਹੈ। ਇਸ ਕਰਕੇ ਹੀ ਉਨ੍ਹਾਂ ਨੇ ਦੂਜੀ ਪਾਰਟੀ ਯਾਨੀ ਕਿ ਕਾਂਗਰਸ ਪਾਰਟੀ ਤੋਂ ਲਿਆ ਕੇ ਵਿਅਕਤੀ ਨੂੰ ਟਿਕਟ ਦਿੱਤੀ। ਉਨ੍ਹਾਂ ਕਿਹਾ ਆਪ ਸਰਕਾਰ ਨੂੰ ਵੀ ਹੁਣ ਲੋਕ ਪਸੰਦ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਰੇਆਮ ਗੁੰਡਾਗਰਦੀ ਵੱਧ ਚੁੱਕੀ ਹੈ।