ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਵਿੱਚ ਪਿਛਲੇ ਲੰਮੇਂ ਸਮੇਂ ਤੋਂ ਬਗਾਵਤ ਅਤੇ ਅਸਤੀਫਿਆਂ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਉਨ੍ਹਾਂ ਦੇ ਅਸਤੀਫ਼ੇ ਸਬੰਧੀ ਖ਼ਬਰਾਂ ਸਾਹਮਣਏ ਆਈਆਂ ਸਨ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਸਤੀਫ਼ੇ ਸਬੰਧੀ ਸਫਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਹੋਰ ਖੇਤਰ ਤੋਂ ਨਹੀਂ ਸਗੋਂ ਆਪਣੇ ਜੱਦੀ ਇਲਾਕੇ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿਕ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਸਨ।
ਧੂਰੀ ਤੋਂ ਚੋਣ ਲੜਨ ਦਾ ਨੁਕਸਾਨ:ਬਾਬੂ ਪ੍ਰਕਾਸ਼ ਚੰਦ ਗਰਗ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਦੇ ਫੈਸਲੇ ਕਰਕੇ ਉਨ੍ਹਾਂ ਨੇ ਵਿਧਾਨ ਸਭਾ ਚੋਣ ਧੂਰੀ ਹਲਕੇ ਤੋਂ ਲੜੀ ਜਿਸ ਦਾ ਨੁਕਸਾਨ ਪਾਰਟੀ ਸਮੇਤ ਉਨ੍ਹਾਂ ਨੂੰ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਜੱਦੀ ਹਲਕੇ ਤੋਂ ਚੋਣ ਲੜਦੇ ਤਾਂ ਸਮੀਕਰਣ ਕੁੱਝ ਹੋਰ ਸਕਦੇ ਸਨ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਧਿਆਨ ਕਰਨ ਲਈ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹਨ ਹਨ।
ਵਰਕਰਾਂ ਵਿੱਚ ਸੀ ਨਿਰਾਸ਼ਾ: ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਗੇ ਕਿਹਾ ਕਿ ਜਦੋਂ ਹਾਈਕਮਾਂਡ ਦੇ ਫੈਸਲੇ ਨਾਲ ਉਹ ਚੋਣ ਮੈਦਾਨ ਵਿੱਚ ਸੰਗਰੂਰ ਛੱਡ ਧੂਰੀ ਗਏ ਤਾਂ ਉਨ੍ਹਾਂ ਦੇ ਜੱਦੀ ਹਲਕੇ ਦੇ ਸਮਰਥਕਾਂ ਵਿੱਚ ਭਾਰੀ ਨਿਰਾਸਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਹਲਕਾ ਛੱਡਣ ਮਗਰੋਂ ਬਹੁਤ ਸਾਰਾ ਵੋਟ ਬੈਂਕ ਟੁੱਟਿਆ ਅਤੇ ਵਿਰੋਧੀਆਂ ਦੇ ਹੱਕ ਵਿੱਚ ਭੁਗਤਿਆ। ਉਨ੍ਹਾਂ ਕਿਹਾ ਕਿ ਹਲਕੇ ਤੋਂ ਵਿਨਰਜੀਤ ਗੋਲਡੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਵੀ ਪਾਰਟੀ ਨੂੰ ਨੁਕਸਾਨ ਹੋਇਆ ਅਤੇ ਸਿੱਧੇ ਤੌਰ ਉੱਤੇ ਖਾਮਿਆਜ਼ਾ ਚੋਣ ਨਤੀਜਿਆਂ ਵਿੱਚ ਭੁਗਤਣਾ ਪਿਆ।