ਸੰਗਰੂਰ: ਪੰਜਾਬ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹਰ ਰੋਜ਼ ਵਧਦੀਆਂ ਹੀ ਜਾ ਰਹੀਆਂ ਹਨ ਜਿਸ ਨੂੰ ਦੇਖ ਕੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਰਿਹਾ ਹੈ। ਕਦੇ ਸ਼ਰੇਆਮ ਗੁੰਡਾਗਰਦੀ ਦਾ ਮਾਮਲਾ ਅਤੇ ਕਦੇ ਲੁੱਟ ਖੋਹਾਂ ਦਾ ਮਾਮਲਾ ਜਿਸ ਨੂੰ ਵੇਖ ਕੇ ਲੱਗਦਾ ਹੈ ਕਿ ਮੁਲਜ਼ਮਾਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ। ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਨਹੀਂ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਦਿੜ੍ਹਬਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਕੋਲੋਂ ਡਰਾ ਧਮਕਾ ਕੇ ਲੱਖਾਂ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸ਼ਿਕਾਇਤ ਮਿਲਣ 'ਤੇ ਦਿੜ੍ਹਬਾ ਪੁਲਿਸ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਘਟਨਾ ਤੋਂ ਇਲਾਕੇ ਵਿੱਚ ਬਾਅਦ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦਿੜ੍ਹਬਾ ਦੇ ਰਹਿਣ ਵਾਲੇ ਪੀੜਤ ਮੁਨੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੂੰ ਇਕ ਫੋਨ ਆਇਆ ਅਤੇ ਆਪਣੀ ਕਾਰ ਵਿੱਚ ਬਿਠਾਕੇ ਲੈ ਗਏ। ਇਕ ਥਾਂ ਲਿਜਾ ਕੇ ਡਰਾ ਧਮਕਾ ਕੇ ਲੱਖਾਂ ਰੁਪਏ ਦੀ ਮੰਗ ਕੀਤੀ ਅਤੇ ਉਕਤ ਵਿਅਕਤੀ ਨੇ ਡਰਦੇ ਮਾਰੇ 4 ਲੱਖ 20 ਹਜ਼ਾਰ ਰੁਪਏ ਕਿਸੇ ਦੋਸਤ ਤੋਂ ਉਧਾਰੇ ਲੈਕੇ ਉਨ੍ਹਾਂ ਨੂੰ ਦੇ ਦਿੱਤੇ। ਪੀੜਤ ਨੇ ਡੀਐਸਪੀ ਕੋਲੋਂ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿਲਾਇਆ ਜਾਵੇ। ਜੇਕਰ ਕਾਰਵਾਈ ਨਾ ਹੋਈ ਤਾਂ ਉਹ ਐਸਐਸਪੀ ਕੋਲ ਪਹੁੰਚ ਕਰਨਗੇ।