ਸੰਗਰੂਰ: ਅਮਰਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਅਮਰਗੜ੍ਹ ਤੋਂ ਹਲਕਾ ਇੰਚਾਰਜ ਇਕਬਾਲ ਸਿੰਘ ਝੂੰਦਾਂ ਦੇ ਕਰੀਬੀ ਸਾਥੀ ਯੂਥ ਅਕਾਲੀ ਆਗੂ ਗੁਰਵੀਰ ਸਿੰਘ ਗੁਰੀ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਿਹਾ। ਯੂਥ ਅਕਾਲੀ ਆਗੂ ਗੁਰੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਸਨ, ਪਰ ਪਾਰਟੀ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਅਣਗੌਲਿਆ ਕਰ ਰਹੀ ਸੀ।
ਅਮਰਗੜ੍ਹ ਯੂਥ ਅਕਾਲੀ ਆਗੂ ਨੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਕਿਹਾ ਅਲਵਿਦਾ - Amargarh Youth Akali
ਅਮਰਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਅਮਰਗੜ੍ਹ ਤੋਂ ਹਲਕਾ ਇੰਚਾਰਜ ਇਕਬਾਲ ਸਿੰਘ ਝੂੰਦਾਂ ਦੇ ਕਰੀਬੀ ਸਾਥੀ ਯੂਥ ਅਕਾਲੀ ਆਗੂ ਗੁਰਵੀਰ ਸਿੰਘ ਗੁਰੀ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਿਹਾ। ਯੂਥ ਅਕਾਲੀ ਆਗੂ ਗੁਰੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਸਨ, ਪਰ ਪਾਰਟੀ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਅਣਗੌਲਿਆ ਕਰ ਰਹੀ ਸੀ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਵੀ ਤੰਗ ਹਨ ਜਿਸ ਕਾਰਨ ਉਨ੍ਹਾਂ ਪਾਰਟੀ ਨੂੰ ਸਾਥੀਆਂ ਸਮੇਤ ਅਲਵਿਦਾ ਕਿਹਾ ਹੈ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਵਿੱਚ ਵਾਰਡ ਨੰਬਰ 5 ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।
ਇਸ ਸਬੰਧੀ ਜ਼ਿਲ੍ਹਾ ਸੰਗਰੂਰ ਅਕਾਲੀ ਦਲ ਬਾਦਲ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪਾਰਟੀ ਟਿਕਟ ਮੰਗਣਾ ਹਰ ਇੱਕ ਦਾ ਹੱਕ ਹੈ ਪਰ ਟਿਕਟ ਦੇਣ ਤੋਂ ਪਹਿਲਾਂ ਪਾਰਟੀ ਨੂੰ ਬਹੁਤ ਕੁਝ ਦੇਖਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲੇ ਵਿਅਕਤੀ ਨੂੰ ਹੀ ਟਿਕਟ ਦਿੱਤੀ ਜਾ ਸਕਦੀ ਹੈ। ਇਸ ਲਈ ਟਿਕਟ ਨਾ ਮਿਲਣ ਤੋਂ ਨਿਰਾਸ਼ ਹੋ ਕੇ ਇੰਨੀ ਜਲਦੀ ਪਾਰਟੀ ਛੱਡਣ ਦਾ ਫੈਸਲਾ ਨਹੀਂ ਲੈਣਾ ਚਾਹੀਦਾ।