ਸੰਗਰੂਰ : ਦਿੜਬਾ ਦੇ ਪਿੰਡ ਖਡਿਆਲ ਵਿੱਚ ਦਲਿਤ ਭਾਈਚਾਰੇ ਦੇ ਘਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਚੁੱਕਿਆ ਹੈ। ਪਿੰਡ ਦੀ ਪੰਚਾਇਤ ਵੱਲੋਂ ਮਤਾ ਪਾ ਕੇ ਦਲਿਤ ਪਰਿਵਾਰਾਂ ਨੂੰ ਪਿੰਡ ਦੀ ਸ਼ਾਮਲਾਟ ਜ਼ਮੀਨ ਵਿੱਚੋਂ ਘਰ ਬਣਾਉਣ ਲਈ ਪਲਾਟ ਦਿੱਤੇ ਗਏ ਸਨ। ਹੁਣ ਪਿੰਡ ਦੇ ਕੁਝ ਲੋਕਾਂ ਵੱਲੋਂ ਇਸ ਖ਼ਿਲਾਫ਼ ਸ਼ਿਕਾਇਤ ਕਰ ਦਿੱਤੀ ਗਈ ਹੈ। ਇਸ ਨੂੰ ਲੈ ਦਲਿਤ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਲਿਤ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ 1969 ਵਿੱਚ ਪਿੰਡ ਦੀ ਪੰਚਾਇਤ ਵੱਲੋਂ ਦਲਿਤ ਭਾਈਚਾਰੇ ਨੂੰ ਮਕਾਨ ਬਣਾਉਣ ਲਈ ਸ਼ਾਮਲਾਟ ਜ਼ਮੀਨ ਵਿੱਚੋਂ ਪਲਾਟ ਦਿੱਤੇ ਗਏ ਸਨ। ਪਰ ਹੁਣ ਪਿੰਡ ਦੇ ਕੁੱਝ ਲੋਕ ਜਾਣ ਬੁਝ ਕੇ ਪ੍ਰਸ਼ਾਸਨ ਤੋਂ ਇਹ ਜ਼ਮੀਨ ਖਾਲੀ ਕਰਵਾਉਣ ਦੀ ਮੰਗ ਕਰ ਰਹੇ ਹਨ।