ਸੰਗਰੂਰ: ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਦੇ ਮਾਣ ਭੱਤੇ 'ਚ ਵਾਧਾ ਨਾ ਕਰਨ ਨੂੰ ਲੈ ਕੇ ਉਹ ਇੱਕ ਵਾਰ ਮੁੜ ਸੜਕਾਂ 'ਤੇ ਉਤਰ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਮਾਣ ਭੱਤੇ 'ਚ ਵਾਧਾ ਨਹੀਂ ਕਰਦੀ ਉਦੋਂ ਤੱਕ ਉਹ ਆਪਣਾ ਵਿਰੋਧ ਇਸੇ ਤਰ੍ਹਾਂ ਜਾਰੀ ਰੱਖਣਗੇ।
ਮੁੜ ਸੜਕਾਂ 'ਤੇ ਉਤਰੇ ਆਂਗਨਵਾੜੀ ਵਰਕਰ, ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ - Anganwadi workers protest in malerkotla
ਆਂਗਨਵਾੜੀ ਵਰਕਰਾਂ ਦੇ ਮਾਣ ਭੱਤੇ 'ਚ ਵਾਧਾ ਨਾ ਕਰਨ 'ਤੇ ਉਹ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਵਰਕਰਾਂ ਦਾ ਕਹਿਣਾ ਹੈ ਕਿ ਮਾਣ ਭੱਤੇ 'ਚ ਵਾਧਾ ਨਾ ਹੋਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਦਰਅਸਲ ਆਂਗਨਵਾੜੀ ਵਰਕਰ ਪਿਛਲੇ ਕਈ ਸਮੇਂ ਤੋਂ ਮਾਣ ਭੱਤੇ 'ਚ ਵਾਧਾ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ ਅਤੇ ਸਰਕਾਰ ਨੇ ਉਨ੍ਹਾਂ ਦੀ ਮੰਗ ਮਨ ਲਈ ਸੀ। ਹੁਣ ਜਦੋਂ ਨੋਟੀਫਿਕੇਸ਼ਨ ਜਾਰੀ ਹੋਇਆ ਤਾਂ ਉਸ ਵਿਚ ਕੇਂਦਰ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰ ਦਿਤਾ ਹੈ ਪਰ ਜੋ ਉਸ ਵਿਚ ਪੰਜਾਬ ਸਰਕਾਰ ਨੇ ਆਪਣਾ ਹਿੱਸਾ ਪਾਉਣਾ ਸੀ ਉਹ ਨਹੀਂ ਪਾਇਆ ਗਿਆ ਜਿਸ ਕਰਕੇ ਉਨ੍ਹਾਂ ਵਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਅੰਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਭਾਵੇ ਚੋਣ ਜ਼ਾਬਤਾ ਲਾਗੂ ਹੈ ਪਰ ਫਿਰ ਵੀ ਉਹ ਆਪਣਾ ਸੰਗਰਸ਼ ਬੰਦ ਨਹੀਂ ਕਰਨਗੇ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਵਾਅਦਾ ਕਰਕੇ ਮੁੱਕਰੀ ਹੈ।