ਸੰਗਰੂਰ: ਪੰਜਾਬ ਭਰ ਤੋਂ ਇਕੱਤਰ ਹੋਈਆਂ ਆਂਗਨਵਾੜੀ ਵਰਕਰਾਂ ਨੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਤੇ ਨਾਲ ਹੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਅਤੇ ਰਸਤੇ ਵਿੱਚ ਬੈਰੀਕੇਡ ਲਗਾਏ।
ਆਂਗਨਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ - sangrur
ਸੰਗਰੂਰ ਵਿੱਚ ਆਂਗਨਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ। ਇਸ ਮੌਕੇ ਵਰਕਰਾਂ ਨੂੰ ਰੋਕਣ ਲਈ ਉੱਥੇ ਪੁਲਿਸ ਨੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਅਤੇ ਰਸਤੇ ਵਿੱਚ ਬੈਰੀਕੇਡ ਲਾਏ।
ਧਰਨਾ ਲਾਉਣ ਦਾ ਕਾਰਨ ਦੱਸਦਿਆਂ ਹੋਇਆਂ ਆਲ ਇੰਡੀਆ ਆਂਗਨਵਾੜੀ ਵਰਕਰ ਸੀਟੂ ਯੂਨੀਅਨ ਦੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ 3 ਸਾਲ ਤੋਂ 6 ਸਾਲ ਦੇ ਬੱਚੇ, ਜੋ ਆਂਗਨਵਾੜੀ ਕੇਂਦਰ ਵਿੱਚ ਸਨ, ਉਨ੍ਹਾਂ ਨੂੰ ਪ੍ਰਾਇਮਰੀ ਸਕੂਲ ਭੇਜਿਆ ਜਾਵੇ। ਇਸ ਦੇ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2018 ਵਿੱਚ ਵਧਾਇਆ ਗਿਆ ਭੱਤਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਨਹੀਂ ਮਿਲ ਰਿਹਾ ਹੈ। ਇਸ 'ਤੇ ਪ੍ਰਤੀ ਕਰਮਚਾਰੀ ਦਾ 30,000 ਰੁਪਏ ਬਕਾਇਆ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੂੰ ਕੈਬਿਨੇਟ ਮੰਤਰੀ ਦੀ ਰਿਹਾਈਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਇੰਨਾਂ ਹੀ ਨਹੀਂ ਵਾਟਰ ਕੈਨਨ ਦੀਆਂ ਗੱਡੀਆਂ ਵੀ ਖੜ੍ਹੀਆਂ ਕਰ ਦਿੱਤੀਆਂ ਗਈਆਂ। ਪਰ ਆਂਗਨਵਾੜੀ ਵਰਕਰਾਂ ਦੀ ਭਾਰੀ ਮੌਜੂਦਗੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਤੁਰੰਤ 15 ਅਕਤੂਬਰ ਨੂੰ ਚੰਡੀਗੜ੍ਹ ਵਿਚ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ। ਵਰਕਰਾਂ ਦਾ ਕਹਿਣਾ ਹੈ ਕਿ ਜੇ 15 ਅਕਤੂਬਰ ਨੂੰ ਗੱਲਬਾਤ ਨਹੀਂ ਕੀਤੀ ਗਈ ਤਾਂ ਉਹ ਦੁਸ਼ਹਿਰੇ ਵਾਲੇ ਦਿਨ ਵੱਡੀ ਕਾਰਵਾਈ ਕਰਨਗੇ।