ਪੰਜਾਬ

punjab

ETV Bharat / state

ਕੇਜਰੀਵਾਲ ਦੀ ਪਤਨੀ ਅਤੇ ਧੀ ਨੇ ਕੀਤਾ ਭਗਵੰਤ ਮਾਨ ਲਈ ਚੋਣ ਪ੍ਰਚਾਰ, ਲੋਕਾਂ ਨੂੰ ਕੀਤੀ ਇਹ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਦੇ ਹੱਕ ਚ ਧੂਰੀ ਵਿਖੇ ਚੋਣ ਪ੍ਰਚਾਰ ਕੀਤਾ।

ਭਗਵੰਤ ਮਾਨ ਦੇ ਹੱਕ ਚ ਚੋਣ ਪ੍ਰਚਾਰ
ਭਗਵੰਤ ਮਾਨ ਦੇ ਹੱਕ ਚ ਚੋਣ ਪ੍ਰਚਾਰ

By

Published : Feb 11, 2022, 5:31 PM IST

ਧੂਰੀ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022 ) ਨੂੰ ਲੈ ਕੇ ਪੰਜਾਬ ਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਚੋਣ ਮੈਦਾਨ ’ਚ ਉਤਰ ਕੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਸੇ ਦੇ ਚੱਲਦੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਸੀਐੱਮ ਉਮੀਦਵਾਰ ਭਗਵੰਤ ਮਾਨ ਦੇ ਹੱਕ ਚ ਧੂਰੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ।

ਕੇਜਰੀਵਾਲ ਦੀ ਪਤਨੀ ਅਤੇ ਧੀ ਨੇ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਬਹੁਤ ਹੀ ਮਿਹਨਤੀ ਅਤੇ ਇਮਾਨਦਰ- ਸੁਨੀਤਾ ਕੇਜਰੀਵਾਲ

ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਜਿਹੇ ਸੰਸਦ ਮੈਂਬਰ ਹਨ ਜੋ ਕਿ ਪਾਰਲੀਮੈਂਟ ਚ ਬੋਲਦੇ ਹਨ। ਬੀਤੇ ਦਿਨੀਂ ਵੀ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਛੱਡ ਸੰਸਦ ਚ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪਤੀ ਕੇਜਰੀਵਾਲ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਆਖਦੇ ਹਨ ਇਸ ਨਾਤੇ ਉਹ ਉਨ੍ਹਾਂ ਦੇ ਦਿਓਰ ਹੋਏ। ਨਾਲ ਹੀ ਕਿਹਾ ਕਿ ਭਗਵੰਤ ਮਾਨ ਬਹੁਤ ਹੀ ਮਿਹਨਤੀ ਅਤੇ ਇਮਾਨਦਰ ਹਨ।

ਇਸ ਤੋਂ ਇਲਾਵਾ ਸੁਨੀਤਾ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਅੰਦਰ ਸਭ ਕੁਝ ਵਧੀਆ ਕਰਨ ਦਾ ਜਨੂੰਨ ਸਿਰਫ ਭਗਵੰਤ ਮਾਨ ਦੇ ਅੰਦਰ ਹੈ। ਉਨ੍ਹਾਂ ਦੇ ਇਸ ਜਨੂੰਨ ਨੂੰ ਲੋਕ ਆਪਣੀਆਂ ਵੋਟਾਂ ਨਾਲ ਪੂਰਾ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਬਿਜਲੀ ਪਾਣੀ ਦੀ ਮੁਫਤ ਸਹੂਲਤ ਦਿੱਤੀ ਜਾਵੇਗੀ ਜਿਸ ਨਾਲ ਲੋਕਾਂ ਦੀ ਬੱਚਤ ਹੋਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਅਦੇ ਨਹੀਂ ਕਰਦੀ ਸਗੋਂ ਆਮ ਆਦਮੀ ਪਾਰਟੀ ਇਨ੍ਹਾਂ ਦੀ ਗਰੰਟੀ ਦਿੱਤੀ ਹੈ। ਇਹ ਸਭ ਕੁਝ ਦਿੱਲੀ ਚ ਪਹਿਲਾਂ ਹੀ ਹੋ ਚੁੱਕਿਆ ਹੈ।

ਦਿੱਲੀ ਦੇ ਸਕੂਲਾਂ ਦੀ ਚਰਚਾ ਵਿਦੇਸ਼ਾਂ ਤੱਕ- ਹਰਸ਼ਿਤਾ ਕੇਜਰੀਵਾਲ

ਉੱਥੇ ਹੀ ਦੂਜੇ ਪਾਸੇ ਅਰਵਿੰਦਰ ਕੇਜਰੀਵਾਲ ਦੀ ਧੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੇ ਜੋਸ਼ ਅੱਗੇ ਸਭ ਕੁਝ ਫਿੱਕਾ ਹੈ। ਅੱਜ ਉਨ੍ਹਾਂ ਦੇ ਅੰਦਰ ਵੀ ਜੋਸ਼ ਆ ਗਿਆ। ਅੱਜ ਉਹ ਆਪਣੇ ਚਾਚਾ ਭਗਵੰਤ ਮਾਨ ਦੇ ਲਈ ਵੋਟ ਮੰਗਣ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਜਿਸਨੇ ਬੱਚਿਆ ਦੇ ਲਈ ਸੋਚਿਆ ਹੈ। ਗੱਲ ਕੀਤੀ ਜਾਵੇ ਦਿੱਲੀ ਦੀ ਤਾਂ ਦਿੱਲੀ ਚ ਹਰ ਬੱਚੇ ਨੂੰ ਪੜਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ, ਜਿਸਦੇ ਚਰਚੇ ਵਿਦੇਸ਼ਾਂ ਚ ਵੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪ੍ਰਤੀ ਮਹੀਨਾ 1000 ਰੁਪਏ 18 ਸਾਲ ਤੋਂ ਵੱਧ ਉਮਰ ਦੀ ਔਰਤ ਨੂੰ ਦਿੱਤਾ ਜਾਵੇਗਾ। ਜਿਸ ਨਾਲ ਕੁੜੀਆਂ ਪੜਾਈ ਕਰ ਸਕਣਗੀਆਂ ਅਤੇ ਸਰਕਾਰ ਆਉਣ ਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਲਈ ਬਾਹਰ ਨਹੀਂ ਜਾਣਾ ਪਵੇਗਾ।

ਭਗਵੰਤ ਮਾਨ ਦੇ ਹੱਕ ਚ ਚੋਣ ਪ੍ਰਚਾਰ

ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਵੀ ਆਪਣੀ ਗੱਲਾਂ ਸਾਂਝੀਆਂ ਕੀਤੀ। ਭਗਵੰਤ ਮਾਨ ਦੀ ਮਾਤਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਆਪਣੇ ਭਰਾ ਅਤੇ ਪੁੱਤ ਨੂੰ ਵੋਟ ਪਾਉਣ। ਉਨ੍ਹਾਂ ਨੇ ਤਾਂ ਭਗਵੰਤ ਮਾਨ ਨੂੰ ਜਨਮ ਦਿੱਤਾ ਹੈ ਜਦਕਿ ਪੂਰੇ ਪੰਜਾਬ ’ਚ ਉਸਦੀ ਮਾਵਾਂ ਹਨ ਜੋ ਉਸ ਲਈ ਦੁਆਵਾਂ ਕਰ ਰਹੀਆਂ ਹਨ।

'ਆਪ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਮਿਲੇਗੀ ਹਰ ਸਹੂਲਤ'

ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਚ ਰੁਜ਼ਗਾਰ ਨਾ ਹੋਣ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਡਿਗਰੀਆਂ ਹਾਸਿਲ ਕਰਨ ਵਾਲੇ ਨੌਜਵਾਨਾਂ ਅਤੇ ਅਧਿਆਪਕਾਂ ਨੂੰ ਸੂਬੇ ’ਚ ਡੰਡੇ ਪੈ ਰਹੇ ਹਨ। ਸਰਕਾਰਾਂ ਵੱਲੋਂ ਸਿਰਪੇ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆ ਨੂੰ ਹੀ ਨੌਕਰੀਆਂ ਦਿੱਤੀਆਂ ਜਾਂਦੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਨਾਲ ਹੀ ਲੋਕਾਂ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਨ੍ਹਾਂ ਦੇ ਉਹ ਹੱਕਦਾਰ ਹਨ।

ਇਹ ਵੀ ਪੜੋ:ਨਵਜੋਤ ਸਿੱਧੂ ਨੇ ਮਰੇ ਹੋਏ ਪਿਓ ਦੇ ਕਰਵਾ ਦਿੱਤੇ ਦੋ ਵਿਆਹ: ਸੁਮਨ ਟੂਰ

ABOUT THE AUTHOR

...view details