ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਕੌਮੀ ਪਾਰਟੀਆਂ ਦੇ ਵੱਡੇ ਆਗੂ ਵੀ ਪੰਜਾਬ ਵਿੱਚ ਆ ਰਹੇ ਹਨ ਤੇ ਪ੍ਰਚਾਰ ਕਰ ਰਹੇ ਹਨ, ਹੁਣ ਇਹਨਾਂ ਸਿਆਸੀ ਪਾਰਟੀਆਂ ਦੇ ਪਰਿਵਾਰ ਵੀ ਚੋਣ ਮੈਦਾਨ ਵਿੱਚ ਆ ਰਹੇ ਹਨ ਤੇ ਵੋਟਾਂ ਮੰਗ ਰਹੇ ਹਨ। ਇਸੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਪੰਜਾਬ ਆ ਰਹੇ ਹਨ ਜੋ ਧੂਰੀ ਵਿਖੇ ਮਾਨ ਲਈ ਪ੍ਰਚਾਰ ਕਰਨਗੇ।
ਇਹ ਵੀ ਪੜੋ:ਪੰਜਾਬ ਦੇ ਚੋਣ ਰੰਗ, ਨਾਅਰਿਆਂ ਰਾਹੀਂ ਵੀ ਜਾਰੀ ਜੰਗ
ਪੰਜਾਬ ਆ ਰਹੇ ਹਨ ਕੇਜਰੀਵਾਲ ਦੀ ਪਤਨੀ ਤੇ ਧੀ
'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਪ੍ਰਚਾਰ ਲਈ ਪੰਜਾਬ ਆ ਰਹੇ ਹਨ। ਉਹ 11 ਫਰਵਰੀ ਯਾਨੀ ਅੱਜ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ 'ਆਪ' ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੀ 'ਜਨ ਸਭਾ' ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਅਨਮੋਲ ਗਗਨ ਮਾਨ, ਨਰਿੰਦਰ ਭਾਰਜ, ਭਗਵੰਤ ਮਾਨ ਮਾਤਾ ਹਰਪਾਲ ਕੌਰ ਅਤੇ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਧੂਰੀ ਵਿਖੇ ਪਹੁੰਚ ਰਹੀਆਂ ਹੋ ਜੋ ਔਰਤਾਂ ਨਾਲ ਗੱਲਬਾਤ ਕਰਨਗੀਆਂ।
'ਲੇਖਾ ਮਾਵਾਂ ਧੀਆਂ' ਦਾ ਹੋਵੇਗਾ ਪ੍ਰੋਗਰਾਮ