ਚੰਡੀਗੜ੍ਹ: ਕੋਰੋਨਾ ਵਾਇਰਸ ਤੋਂ ਬਚਣ ਲਈ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਲੌਕਡਾਊਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਸ ਦੀ ਲਾਗ ਤੋਂ ਬਚਣ ਲਈ ਘਰਾਂ ਵਿੱਚ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਇਕਲੌਤੇ ਸਾਂਸਦ ਅਤੇ 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, 'ਘਰ ਰਹੋ ਤੇ ਸਿਹਤਮੰਦ ਰਹੋ' - ਸੰਸਦ ਮੈਂਬਰ ਭਗਵੰਤ ਮਾਨ
ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਭਗਵੰਤ ਮਾਨ ਨੇ ਹਿੰਦੀ ਵਿੱਚ ਟਵੀਟ ਕਰਦਿਆਂ ਲਿਖਿਆ, "ਕੋਰੋਨਾ ਵਾਇਰਸ ਦੇ ਪੈਰ ਨਹੀਂ ਹੁੰਦੇ, ਉਹ ਖੁਦ ਚੱਲ ਕੇ ਤੁਹਾਡੇ ਘਰ ਨਹੀਂ ਆ ਸਕਦਾ..ਜੇ ਤੁਸੀਂ ਘਰੋਂ ਬਾਹਰ ਨਿੱਕਲ ਕੇ ਕਿਸੇ ਕੋਰੋਨਾ ਪੌਜ਼ੀਟਿਵ ਵਿਅਕਤੀ ਨੂੰ ਮਿਲੋਗੇ ਤਾਂ ਇਸ ਵਾਇਰਸ ਨੂੰ ਤੁਹਾਡੇ ਪੈਰ ਮਿਲ ਜਾਣਗੇ ਅਤੇ ਇਹ ਤੁਹਾਡੇ ਪੈਰਾਂ ਰਾਹੀਂ ਤੁਹਾਡੇ ਘਰ ਆ ਜਾਵੇਗਾ...ਘਰ ਰਹੋ ਅਤੇ ਸਿਹਤਮੰਦ ਰਹੋ।"
ਦੱਸਣਯੋਗ ਹੈ ਕਿ ਕਿ ਲੌਕਡਾਊਨ ਦੇ ਬਾਵਜੂਦ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਭਾਰਤ ਵਿੱਚ ਕੋਰੋਨਾ ਵਾਇਰਸ 33 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਚੁੱਕਿਆ ਹੈ ਅਤੇ ਇਸ ਨਾਲ ਪੀੜਤ 1 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।