ਪੰਜਾਬ

punjab

ETV Bharat / state

ਨਨਕਾਣਾ ਸਾਹਿਬ ਮਾਮਲਾ: 4 ਮੈਂਬਰੀ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ: ਲੌਂਗੋਵਾਲ

ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਐਤਵਾਰ ਨੂੰ ਨਿੱਜੀ ਸਕੂਲ ਦਾ ਉਦਘਾਟਨ ਕਰਨ ਲਈ ਲਹਿਰਾਗਾਗਾ ਪਹੁੰਚੇ। ਇਸ ਮੌਕ ਉਨ੍ਹਾਂ ਨੇ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਪੱਥਰਾਅ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।

By

Published : Jan 5, 2020, 5:21 PM IST

ਗੋਬਿੰਦ ਸਿੰਘ ਲੌਂਗੋਵਾਲ
ਗੋਬਿੰਦ ਸਿੰਘ ਲੌਂਗੋਵਾਲ

ਸੰਗਰੂਰ: ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਐਤਵਾਰ ਨੂੰ ਨਿੱਜੀ ਸਕੂਲ ਦਾ ਉਦਘਾਟਨ ਕਰਨ ਲਈ ਲਹਿਰਾਗਾਗਾ ਪਹੁੰਚੇ। ਇਸ ਮੌਕ ਉਨ੍ਹਾਂ ਨੇ ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਪੱਥਰਾਅ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ।

ਵੇਖੋ ਵੀਡੀਓ

ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਨਨਕਾਣਾ ਸਾਹਿਬ ਵਿੱਚ ਇਹ ਘਟਨਾ ਵਾਪਰਨ ਨਾਲ ਸਿੱਖਾ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 4 ਮੈਂਬਰਾਂ ਦਾ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ, ਇਸ ਵਫ਼ਦ ਵੱਲੋਂ ਉਥੋਂ ਦੇ ਮੌਕੇ ਦੇ ਹਾਲਾਤ ਵੇਖੇ ਜਾਣਗੇ।

ਇਹ ਵੀ ਪੜੋ: ਸ੍ਰੀ ਨਨਕਾਣਾ ਸਾਹਿਬ ਹਮਲਾ: ਅਜਮੇਰ ਸ਼ਰੀਫ਼ ਦੇ ਖਾਦਿਮ ਨੇ ਸਖ਼ਤ ਕਾਰਵਾਈ ਦੀ ਕੀਤੀ ਅਪੀਲ

ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਸਾਹਿਬ 'ਤੇ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂਅ ਵੀ ਬਦਲ ਦੇਣਗੇ। ਇਸ ਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਹੈ।

ABOUT THE AUTHOR

...view details