ਸੰਗਰੂਰ: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Former President of All India Congress ) ਵੱਲੋਂ ਬੇਰੁਜ਼ਗਾਰੀ, ਮਹਿੰਗਾਈ ਅਤੇ ਫ਼ਿਰਕਾਪ੍ਰਸਤੀ ਵਿਰੁੱਧ ਕੰਨਿਆ ਕੁਮਾਰੀ ਤੋਂ ਲੈ ਕੇ ਕਸ਼ਮੀਰ ਤੱਕ ਪੈਦਲ ਕੱਢੀ ਜਾ ਰਹੀ ਹੈ। ਭਾਰਤ ਜੋੜੋ ਯਾਤਰਾ ਦੇ ਪੰਜਾਬ ਆਗਮਨ ਉੱਤੇ ਸੂਬਾ ਕਾਂਗਰਸ ਵੱਲੋਂ ਸਵਾਗਤ ਲਈ ਤਿਆਰੀਆਂ (Bharat Jodo Yatra change the environment of Punjab) ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।
ਇਸ ਦੇ ਸਬੰਧ ਵਿੱਚ ਭਾਰਤ ਜੋੜੋ ਯਾਤਰਾ ਸੰਬੰਧੀ ਜ਼ਿਲ੍ਹਾ ਸੰਗਰੂਰ ਲਈ ਨਿਯੁਕਤ ਕੀਤੇ ਗਏ ਕੋਆਡੀਨੇਟਰ ਕਾਕਾ ਰਣਦੀਪ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੌਲਡੀ, ਸੂਬਾ ਕਮੇਟੀ ਮੈਂਬਰ ਅਤੇ ਹਲਕਾ ਕੁਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਵੱਲੋਂ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ (Special meeting with Congress leaders and workers) ਬੈਠਕ ਕੀਤੀ ਗਈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਯਾਤਰਾ ਦਾ ਮਕਸਦ: ਬੀਬੀ ਭੱਠਲ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੁੱਚੇ ਦੇਸ਼ ਅੰਦਰ ਯਾਤਰਾ ਨੂੰ ਮਿਲ ਰਹੇ ਭਾਰੀ ਸਮਰਥਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਿਚ ਨਿਰਾਸ਼ਾ ਦਾ ਆਲਮ ਹੈ। ਭੱਠਲ ਨੇ ਰਾਹੁਲ ਗਾਂਧੀ ਨੂੰ ਤਿਆਗ ਦੀ ਮੂਰਤ ਦੱਸਦਿਆਂ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਭਾਰਤ ਜੋੜੋ ਯਾਤਰਾ (Rahul Gandhi traveling for prosperity of India) ਕੱਢ ਰਹੇ ਹਨ, ਜੋ ਕਿ ਦੇਸ਼ ਵਿਚੋਂ ਅੱਤਵਾਦ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਦੂਰ ਕਰਨ ਵਿੱਚ ਸਹਾਈ ਹੋਵੇਗੀ।