ਸੰਗਰੂਰ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਪੰਜਾਬ ਦੀਆਂ ਜਥੇਬੰਦੀਆਂ ਨੇ ਮੂਣਕ ਵਿਖੇ ਇਸ ਦੇਸ਼ ਵਿਆਪੀ ਪ੍ਰਰੋਗਰਾਮ ਤਹਿਤ ਰੋਸ ਪ੍ਰਦਰਸ਼ਨ ਕੀਤਾ।
ਜਥੇਬੰਦੀਆਂ ਵੱਲੋਂ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ - ਸਰਕਾਰ ਵਿਰੋਧ ਪ੍ਰਦਰਸ਼ਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਪੰਜਾਬ ਦੀਆਂ ਜਥੇਬੰਦੀਆਂ ਨੇ ਮੂਣਕ ਵਿਖੇ ਇਸ ਦੇਸ਼ ਵਿਆਪੀ ਪ੍ਰਰੋਗਰਾਮ ਤਹਿਤ ਰੋਸ ਪ੍ਰਦਰਸ਼ਨ ਕੀਤਾ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਕਿਰਤੀ ਲੋਕਾਂ ਦੀ ਲੁੱਟ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਨਿੱਜੀਕਰਨ ਦੀ ਨੀਤੀ ਲਾਗੂ ਕਰਕੇ ਸਕੂਲ, ਕਾਲਜ, ਯੂਨੀਵਰਸਿਟੀਆਂ, ਸਰਕਾਰੀ ਹਸਪਤਾਲ, ਹਵਾਈ ਅੱਡੇ, ਕੋਲੇ ਦੀਆਂ ਖਾਣਾਂ, ਸੜਕਾਂ ਵੇਚੀਆਂ ਜਾ ਰਹੀਆਂ ਹਨ। ਕਿਸਾਨਾਂ ਦੀ ਫ਼ਸਲ ਸਬੰਧੀ ਸਰਕਾਰੀ ਖਰੀਦ ਬੰਦ ਕਰਨ ਜਾ ਰਹੇ ਹਨ।
ਕਿਰਤੀ ਲੋਕਾਂ ਦੀ ਲੁੱਟ ਤੇਜ਼ ਕੀਤੀ ਜਾ ਰਹੀ ਹੈ। ਪੂਰੇ ਵਿਸ਼ਵ ਅੰਦਰ ਰੋਜ਼ਗਾਰ ਦਾ ਖ਼ਾਤਮਾ ਹੋ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਬਹਾਦਰ ਸਿੰਘ ਭੁਟਾਲ ਨੇ ਕਿਹਾ ਕਿ ਜਨਤਕ ਅਦਾਰੇ ਨਾ ਵੇਚੇ ਜਾਣ ਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਸਰਕਾਰਾਂ ਆਪਣਾ ਗ਼ਲਤ ਰਵੱਈਆ ਤਿਆਗ ਕੇ ਲੋਕਾਂ ਦੇ ਹਿੱਤਾਂ ਦੀ ਗੱਲ ਕਰੇ।