ਸੰਗਰੂਰ: ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੂਬਾ ਸਰਕਾਰ ਵਿਰੁੱਧ ਵਰ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਦੇ ਖ਼ਿਲਾਫ਼ ਐਤਵਾਰ ਨੂੰ ਇਹ ਇਕੱਠ ਕੀਤਾ ਗਿਆ ਹੈ।
'ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਵਿਰੁੱਧ ਕੀਤਾ ਇਕੱਠ' - ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ
ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਰੈਲੀ ਵਿੱਚ ਵੱਖ-ਵੱਖ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ ਤੇ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਕਾਫ਼ੀ ਨਿਸ਼ਾਨੇ ਸਾਧੇ। ਉੱਥੇ ਹੀ ਬੀਬੀ ਜਗੀਰ ਕੌਰ ਖੁਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਾਸ ਕੱਢੀ।
ਕੈਪਟਨ ਸਾਹਬ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕਿਹਾ ਸੀ ਕਿ ਉਹ ਕਰਜ਼ੇ ਮੁਆਫ਼, ਨੌਜਵਾਨਾਂ ਨੂੰ ਨੌਕਰੀ ਦੇਣਗੇ, ਬੇਰੁਜ਼ਗਾਰਾਂ ਨੂੰ ਭੱਤਾ ਦੇਣਗੇ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸਿੱਖ ਧਰਮ ਦੀ ਬੇਅਦਬੀ ਕੈਪਟਨ ਸਰਕਾਰ ਨੇ ਕੀਤੀ ਹੈ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਫਰਾਰ ਹੋਏ ਕੈਦੀਆਂ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਤੋਂ ਕਾਂਗਰਸ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ ਖ਼ਤਮ ਹੋ ਚੁੱਕਿਆ ਹੈ।
ਤੁਹਾਨੂੰ ਦੱਸ ਦਈਏ, ਰੋਸ ਰੈਲੀ ਦੌਰਾਨ ਅਕਾਲੀ ਆਗੂ ਖੁੱਲ੍ਹ ਕੇ ਕੈਪਟਨ ਸਰਕਾਰ ਵਿਰੁੱਧ ਵਰ੍ਹੇ ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ। ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਇਨ੍ਹਾਂ ਭਾਸ਼ਣਾਂ ਜਾਂ ਭੜਾਸ ਰਾਹੀਂ ਲੋਕਾਂ ਨੂੰ ਇਨਸਾਫ਼ ਮਿਲੇਗਾ ਜਾਂ ਨਹੀਂ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ?