ਲਹਿਰਾਗਾਗਾ: ਮੂਨਕ ਬਲਾਕ ਦੇ ਕਿਸਾਨਾਂ ਨੂੰ ਹਰ ਸਾਲ ਘੱਗਰ ਦਰਿਆ ਦੇ ਪਾਣੀ ਨਾਲ ਸੰਘਰਸ਼ ਕਰਨਾ ਪੈਂਦਾ ਹੈ, ਪਰ ਸ਼ਾਇਦ ਇਸ ਵਾਰ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੋਜਨਾ ਬੋਰਡ ਦੀ ਵਾਈਸ ਚੇਅਰਮੈਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇਲਾਕੇ ਦੇ ਕਿਸਾਨਾਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ, ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਇਸ ਭਾਰੀ ਸਮੱਸਿਆ ਨੂੰ ਸਮਝਦੇ ਹੋਏ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਘੱਗਰ ਦਰਿਆ ਦੇ ਕਿਨਾਰਿਆ ਲਈ ਡੇਢ ਕਰੋੜ ਰੁਪਏ ਦੇਣ ਦੀ ਵੀ ਗੱਲ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਅਤੇ ਢੀਂਡਸਾ ਪਰਿਵਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਅਕਾਲੀ ਸਰਕਾਰ ਲੋਕਾਂ ਨੂੰ ਬੇਵਕੂਫ ਬਣਾਉਂਦੀ ਆ ਰਹੀ ਤੇ ਲੋਕਾਂ ਨਾਲ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਘੱਗਰ ਬਾਰੇ ਕੁਝ ਨਹੀਂ ਕੀਤਾ।