ਪੰਜਾਬ

punjab

ETV Bharat / state

ਪੰਜਾਬ 'ਚੋਂ ਅਕਾਲੀ ਦਲ ਦਾ ਹੋਇਆ ਸਫਾਇਆ: ਬੀਬੀ ਭੱਠਲ - bibi rajinder kaur bhattal statement latest news

ਲਹਿਰਾਗਾਗਾ ਦੇ ਪਿੰਡਾਂ ਵਿੱਚ ਗ੍ਰਾਂਟ ਵੰਡਣ ਪਹੁੰਚੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਅਕਾਲੀ ਦਲ 'ਤੇ ਤੰਜ ਕਸਦਿਆ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਸਿਆਸੀ ਸਫਾਇਆ ਹੋ ਚੁੱਕਾ ਹੈ।

ਬੀਬੀ ਰਾਜਿੰਦਰ ਕੌਰ ਭੱਠਲ
ਬੀਬੀ ਰਾਜਿੰਦਰ ਕੌਰ ਭੱਠਲ

By

Published : Jan 16, 2020, 10:30 AM IST

ਸੰਗਰੂਰ: ਲਹਿਰਾਗਾਗਾ ਦੇ ਪਿੰਡਾਂ ਵਿੱਚ ਗ੍ਰਾਂਟ ਵੱਡਣ ਪਹੁੰਚੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਅਕਾਲੀ ਦਲ 'ਤੇ ਤੰਜ ਕਸਦਿਆ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਸਿਆਸੀ ਸਫਾਇਆ ਹੋ ਚੁੱਕਾ ਹੈ।

ਵੇਖੋ ਵੀਡੀਓ

ਪੱਤਰਕਾਰਾਂ ਨੇ ਬੀਬੀ ਭੱਠਲ ਤੋਂ ਸਵਾਲ ਪੁੱਛਿਆ ਕਿ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਕੈਪਟਨ ਦੀ ਸਰਕਾਰ 'ਚ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਹੋਏ ਹਨ। ਅਕਾਲੀ ਦਲ ਦੀ ਸਰਕਾਰ ਆਉਣ 'ਤੇ ਉਨ੍ਹਾਂ ਪੁਲਿਸ ਅਫਸਰਾਂ ਖ਼ਿਲਾਫ਼ ਸਭ ਤੋਂ ਪਹਿਲਾਂ ਬਣਦੀ ਕਾਰਵਾਈ ਕੀਤੀ ਜਾਵੇਗੀ ਜਿੰਨ੍ਹਾਂ ਨੇ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਦਰਜ ਕੀਤੇ ਹਨ।

ਬੀਬੀ ਭੱਠਲ ਨੇ ਸੁਖਬੀਰ ਸਿੰਘ ਬਾਦਲ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਇਹ ਰਵਾਇਤ ਅਕਾਲੀ ਦਲ ਦੇ ਰਾਜ 'ਚ ਸੁਖਬੀਰ ਬਾਦਲ ਨੇ ਪਾਈ ਸੀ ਹੁਣ ਸੁਖਬੀਰ ਬਾਦਲ ਮੁੱਖ ਮੰਤਰੀ ਵਾਲੇ ਸੁਪਨੇ ਲੈਣੇ ਛੱਡ ਦੇਵੇ, ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੀਆਂ ਝੂਠੀਆਂ ਗੱਲਾਂ ਵਿਚ ਨਹੀ ਆਉਣ ਵਾਲੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਸਿਆਸੀ ਸਫਾਇਆ ਹੋ ਚੁੱਕਾ ਹੈ।

ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ

ਬੀਬੀ ਭੱਠਲ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਕਾਂਗਰਸ ਪਾਰਟੀ ਇੱਕਜੁਟ ਹੈ ਕਿਸੇ ਵੀ ਤਰ੍ਹਾਂ ਦਾ ਕੋਈ ਮੱਤਭੇਦ ਨਹੀ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸੂਬੇ ਵਿਚ ਵਧੀਆ ਸ਼ਾਸਨ ਦੇਣ ਵਿਚ ਕਾਂਗਰਸ ਪਾਰਟੀ ਸਫਲ ਰਹੀ ਹੈ।

ABOUT THE AUTHOR

...view details